ਬਾਬਾ ਸਿੱਦੀਕੀ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਖਿਲਾਫ ਵੱਡੀ ਕਾਰਵਾਈ, 7 ਸ਼ੂਟਰ ਗ੍ਰਿਫਤਾਰ, ਹੁਣ ਸਲਮਾਨ ਖਾਨ ਲੈਣਗੇ…

ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦਾ ਬੁਰਾ ਸਮਾਂ ਹੁਣ ਸ਼ੁਰੂ ਹੋ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਦੇ 7 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਦਿੱਲੀ ਪੁਲਿਸ ਨੇ ਇਹ ਕਾਰਵਾਈ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਕੀਤੀ ਹੈ। ਦਿੱਲੀ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਕਿਤੇ ਨਾ ਕਿਤੇ ਬਾਲੀਵੁੱਡ ਸਟਾਰ ਸਲਮਾਨ ਖਾਨ ਨੇ ਸੁੱਖ ਦਾ ਸਾਹ ਲਿਆ ਹੋਵੇਗਾ।
ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਦੇ ਸਾਰੇ ਸ਼ੂਟਰਾਂ ਨੂੰ ਪੰਜਾਬ ਅਤੇ ਹੋਰ ਸੂਬਿਆਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਲਾਰੈਂਸ ਬਿਸ਼ਨੋਈ ਗੈਂਗ ਖਿਲਾਫ ਪੈਨ ਇੰਡੀਆ ਕਾਰਵਾਈ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ। ਸੂਤਰਾਂ ਅਨੁਸਾਰ ਬਾਬਾ ਸਿੱਦੀਕੀ ਕਤਲ ਕੇਸ ਸਬੰਧੀ ਲਾਰੈਂਸ ਗੈਂਗ ਦੇ ਸਾਰੇ ਗ੍ਰਿਫ਼ਤਾਰ ਸ਼ੂਟਰਾਂ ਤੋਂ ਪੁੱਛਗਿੱਛ ਜਾਰੀ ਹੈ।
- First Published :