Delhi elections- ਦਿੱਲੀ ‘ਚ ਚੋਣਾਂ ਦੀ ਤਰੀਕ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

Delhi elections- ਚੋਣ ਕਮਿਸ਼ਨ ਵੱਲੋਂ ਦਿੱਲੀ ‘ਚ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਆਪਣਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 8 ਫਰਵਰੀ ਨੂੰ ਆਉਣਗੇ। ਚੋਣ ਕਮਿਸ਼ਨ ਨੇ ਅੱਜ ਦੁਪਹਿਰ 2 ਵਜੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ।
ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਦਿੱਲੀ ਵਿੱਚ ਕੁੱਲ 70 ਵਿਧਾਨ ਸਭਾ ਸੀਟਾਂ ਹਨ। ਸਾਰੀਆਂ ਸੀਟਾਂ ‘ਤੇ ਵੋਟਿੰਗ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਸਿਆਸੀ ਪਾਰਟੀਆਂ ਨੂੰ ਚੋਣਾਂ ਦੌਰਾਨ ਮਰਿਆਦਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਜਾਂਚ ਕਰੇਗਾ।
ਉਨ੍ਹਾਂ ਕਿਹਾ, ‘‘ਸਟਾਰ ਪ੍ਰਚਾਰਕਾਂ ਅਤੇ ਸਿਆਸੀ ਪ੍ਰਚਾਰ ਕਰਨ ਵਾਲਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸ਼ਿਸ਼ਟਾਚਾਰ ਦੀ ਪਾਲਣਾ ਕੀਤੀ ਜਾਵੇ, ਅਸੀਂ ਬਹੁਤ ਸਖ਼ਤ ਹੋਵਾਂਗੇ। ਸਟਾਰ ਪ੍ਰਚਾਰਕਾਂ ਨੂੰ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਨਾਲ ਆਮ ਵੋਟਰਾਂ ਨੂੰ ਨਿਰਾਸ਼ ਕੀਤਾ ਜਾਵੇ।’’
- First Published :