ਹੁਣ ਰਿਟਾਇਰਮੈਂਟ ‘ਤੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 25 ਲੱਖ ਰੁਪਏ ਤੱਕ ਦੀ ਗ੍ਰੈਚੁਟੀ, ਇਸ ਸੂਬੇ ਦਾ ਵੱਡਾ ਐਲਾਨ

ਗੁਜਰਾਤ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਅਹਿਮ ਫੈਸਲਾ ਲਿਆ ਹੈ। ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਗੁਜਰਾਤ ਦੀ ਭੂਪੇਂਦਰ ਪਟੇਲ ਸਰਕਾਰ ਨੇ ਸੇਵਾਮੁਕਤੀ ਅਤੇ ਮੌਤ ਗ੍ਰੈਚੁਟੀ ਸੀਮਾ 25 ਪ੍ਰਤੀਸ਼ਤ ਵਧਾ ਕੇ 25 ਲੱਖ ਰੁਪਏ ਕਰ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਜਰਾਤ ਸਰਕਾਰ ਦੇ ਕਰਮਚਾਰੀਆਂ ਨੂੰ ਸੇਵਾਮੁਕਤੀ ‘ਤੇ ਸਿਰਫ 20 ਲੱਖ ਰੁਪਏ ਦੀ ਅਧਿਕਤਮ ਸੀਮਾ ਦੇ ਅੰਦਰ ਸੇਵਾਮੁਕਤੀ ਅਤੇ ਮੌਤ ਗ੍ਰੈਚੁਟੀ ਦਾ ਭੁਗਤਾਨ ਕੀਤਾ ਜਾਂਦਾ ਸੀ। ਸਰਕਾਰ ਦੇ ਇਸ ਫੈਸਲੇ ਨਾਲ ਹੁਣ ਗੁਜਰਾਤ ਦੇ ਸਰਕਾਰੀ ਕਰਮਚਾਰੀਆਂ ਨੂੰ 25 ਲੱਖ ਰੁਪਏ ਤੱਕ ਦੀ ਗਰੈਚੂਟੀ ਦਿੱਤੀ ਜਾਵੇਗੀ। ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਗੁਜਰਾਤ ਦੇ ਲੱਖਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।
1 ਜਨਵਰੀ 2024 ਤੋਂ ਬਾਅਦ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਨੂੰ ਮਿਲੇਗਾ ਫਾਇਦਾ ਗੁਜਰਾਤ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਬਰਾਬਰ ਗਰੈਚੁਟੀ ਮਿਲੇਗੀ। ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀ ਗਰੈਚੁਟੀ ਵਧਾਉਣ ਦੇ ਫੈਸਲੇ ਕਾਰਨ ਗੁਜਰਾਤ ਸਰਕਾਰ ਨੂੰ ਹਰ ਸਾਲ 53.13 ਕਰੋੜ ਰੁਪਏ ਵਾਧੂ ਖਰਚਣੇ ਪੈਣਗੇ।
1 ਜਨਵਰੀ 2024 ਤੋਂ ਬਾਅਦ ਸੇਵਾਮੁਕਤ ਹੋਣ ਵਾਲੇ ਗੁਜਰਾਤ ਸਰਕਾਰ ਦੇ ਸਾਰੇ ਕਰਮਚਾਰੀਆਂ ਨੂੰ ਵਧੀ ਹੋਈ ਗ੍ਰੈਚੁਟੀ ਸੀਮਾ ਦਾ ਲਾਭ ਮਿਲੇਗਾ। ਹਾਲਾਂਕਿ, ਇਹ ਸੀਮਾ ਉਨ੍ਹਾਂ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ ਜੋ 1 ਜਨਵਰੀ, 2024 ਤੋਂ ਪਹਿਲਾਂ ਸੇਵਾਮੁਕਤ ਹੋਏ ਹਨ।
ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ ਵੀ ਵਾਧਾ
ਇੱਕ ਹੋਰ ਫੈਸਲੇ ਵਿੱਚ, ਗੁਜਰਾਤ ਸਰਕਾਰ ਨੇ ਰਾਜ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਵਿੱਚ 3 ਪ੍ਰਤੀਸ਼ਤ ਵਾਧੇ ਦਾ ਵੀ ਐਲਾਨ ਕੀਤਾ ਹੈ। ਇਸ ਐਲਾਨ ਨਾਲ ਗੁਜਰਾਤ ਸਰਕਾਰ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਹੁਣ ਉਨ੍ਹਾਂ ਦੀ ਮੁੱਢਲੀ ਤਨਖਾਹ ਦਾ 53 ਫੀਸਦੀ ਮਹਿੰਗਾਈ ਭੱਤਾ ਮਿਲੇਗਾ। 1 ਜੁਲਾਈ, 2024 ਤੋਂ ਕਰਮਚਾਰੀਆਂ ਨੂੰ ਮਿਲਣ ਵਾਲੀ ਤਨਖਾਹ ‘ਤੇ ਡੀਏ ਵਧਾਇਆ ਜਾਵੇਗਾ।
ਜੁਲਾਈ ਤੋਂ ਨਵੰਬਰ ਤੱਕ ਦਾ ਬਕਾਇਆ ਡੀਏ ਦਸੰਬਰ ਦੀ ਤਨਖਾਹ ਸਮੇਤ ਅਦਾ ਕੀਤਾ ਜਾਵੇਗਾ। ਜਦੋਂ ਕਿ ਇਹ ਪੈਨਸ਼ਨਰਾਂ ਨੂੰ ਜਨਵਰੀ 2025 ਵਿੱਚ ਅਦਾ ਕੀਤੀ ਜਾਵੇਗੀ। ਡੀਏ ਵਧਾਉਣ ਦੇ ਫੈਸਲੇ ਨਾਲ ਸੂਬੇ ਦੇ 9 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।