ਰਾਜ ਚੋਣ ਕਮਿਸ਼ਨਰ ਨੂੰ ਮਿਲਿਆ ‘ਆਪ’ ਦਾ ਵਫ਼ਦ, ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੀ ਕੀਤੀ ਮੰਗ

ਚੰਡੀਗੜ੍ਹ- ਆਮ ਆਦਮੀ ਪਾਰਟੀ (AAP) ਪੰਜਾਬ ਦਾ ਵਫ਼ਦ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ (Harpal Singh Cheema) ਦੀ ਅਗਵਾਈ ਹੇਠ ਮੰਗਲਵਾਰ ਨੂੰ ਰਾਜ ਚੋਣ ਕਮਿਸ਼ਨ (State Election Commission) ਮਿਲਣ ਲਈ ਪਹੁੰਚਿਆ।
‘ਆਪ’ ਆਗੂਆਂ ਨੇ ਚੋਣ ਕਮਿਸ਼ਨ (Election Commission) ਤੋਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ (transparent electoral process) ਨੂੰ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਇਸ ਸਬੰਧੀ ਮੰਗ ਪੱਤਰ ਸੌਂਪਿਆ। ਇਸ ਦੌਰਾਨ ਪੰਚਾਇਤੀ ਚੋਣਾਂ (Panchayat elections) ਵਿੱਚ ਚੋਣ ਜ਼ਾਬਤਾ (code of conduct) ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ। ਨਾਲ ਹੀ ਉਨ੍ਹਾਂ ਪੰਚਾਇਤਾਂ ‘ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ, ਜਿੱਥੇ ਬੋਲੀ (bidding) ਰਾਹੀਂ ਪੰਚਾਇਤਾਂ ਦੀ ਚੋਣ ਕਰਨ ਦੇ ਮਾਮਲੇ ਸਾਹਮਣੇ ਆਏ ਹਨ।
ਮੁਲਾਕਾਤ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ (Finance Minister Harpal Cheema) ਨੇ ਕਿਹਾ ਕਿ ਉਨ੍ਹਾਂ ਨੇ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਉਮੀਦਵਾਰਾਂ ਨੂੰ ਸਮੇਂ ਸਿਰ ਐਨਓਸੀ (NOC) ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਵੱਡੇ ਪਿੰਡਾਂ ਵਿੱਚ ਸੁਰੱਖਿਆ ਦੇ ਪ੍ਰਬੰਧ ਵਧਾਉਣ ਦੀ ਮੰਗ ਵੀ ਕੀਤੀ ਹੈ ਕਿਉਂਕਿ ਵੋਟਾਂ ਦੀ ਗਿਣਤੀ (counting of votes) ਦੌਰਾਨ ਕਈ ਪੰਚਾਇਤਾਂ ਦੇ ਮੁਲਾਜ਼ਮਾਂ (employees in many panchayats) ਨੂੰ ਦੇਰ ਵੀ ਜਾਂਦੀ ਹੈ। ਇਸ ਤੋਂ ਇਲਾਵਾ ਸੰਵੇਦਨਸ਼ੀਲ ਬੂਥਾਂ (sensitive booths) ‘ਤੇ ਵੀ ਸੁਰੱਖਿਆ ਵਧਾਉਣ ਦੀ ਅਪੀਲ ਕੀਤੀ ਗਈ ਹੈ।
ਵਿਤ ਮੰਤਰੀ ਚੀਮਾ ਨੇ ਕਿਹਾ ਕਿ ਅਸੀਂ ਸਾਫ਼ ਸੁਥਰੀ ਚੋਣ ਪ੍ਰਕਿਰਿਆ ਲਈ ਵਚਨਬੱਧ ਹਾਂ। ਅਸੀਂ ਜਮਹੂਰੀ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਾਂਗੇ। ਚੋਣਾਂ ਵਿੱਚ ਹਰ ਵਿਅਕਤੀ ਦੀ ਵੋਟ ਬਹੁਤ ਮਾਇਨੇ ਰੱਖਦੀ ਹੈ। ਵਫ਼ਦ ਨੂੰ ਚੋਣ ਕਮਿਸ਼ਨ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਿਆ। ਚੀਮਾ ਨੇ ਕਿਹਾ ਕਿ ਰਾਜ ਚੋਣ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਉਹ ਸੁਰੱਖਿਆ ਪ੍ਰਬੰਧਾਂ ਸਬੰਧੀ ਡੀਜੀਪੀ ਨਾਲ ਮੀਟਿੰਗ ਕਰਨ ਜਾ ਰਹੇ ਹਨ। ਨਾਲ ਹੀ ਹੋਰ ਮਾਮਲਿਆਂ ਵਿੱਚ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।
- First Published :