Punjab

Sukhbir Badal resignation- ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ


Sukhbir Badal resignation- ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਵਜੋਂ ਸੇਵਾਵਾਂ ਲਈ ਸੁਖਬੀਰ ਬਾਦਲ ਦਾ ਧੰਨਵਾਦ ਵੀ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਪਾਰਟੀ ਦਫਤਰ ਵਿੱਚ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ਉਤੇ ਚਰਚਾ ਵੀ ਕੀਤੀ ਗਈ।

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਦਾ ਅਸਤੀਫ਼ਾ ਪ੍ਰਵਾਨ ਕਰਨ ਦੇ ਹੁਕਮ ਦਿੱਤੇ ਗਏ ਸਨ। 2 ਦਸੰਬਰ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਕਾਰਜਕਾਰਨੀ ਨੂੰ ਅਸਤੀਫ਼ਾ ਪ੍ਰਵਾਨ ਕਰਕੇ ਅਕਾਲ ਤਖ਼ਤ ਸਕੱਤਰੇਤ ਨੂੰ ਸੂਚਿਤ ਕਰਨ ਦੀ ਹਦਾਇਤ ਕੀਤੀ ਗਈ ਸੀ। ਹਾਲਾਂਕਿ ਅਕਾਲੀ ਆਗੂਆਂ ਨੇ ਧਾਰਮਿਕ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਕਾਰਜਕਾਰਨੀ ਦੀ ਮੀਟਿੰਗ ਲਈ ਸਮਾਂ ਮੰਗਿਆ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ।

Source link

Related Articles

Leave a Reply

Your email address will not be published. Required fields are marked *

Back to top button