ਭਿਆਨਕ ਸੜਕ ਹਾਦਸਾ; ਵਾਲ-ਵਾਲ ਬਚੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਕਾਫਲੇ ਦੀ ਗੱਡੀ ਦਿੱਲੀ ਜਾਂਦੇ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ ਰਹੇ ਸਨ। ਇਸ ਦੌਰਾਨ ਜੀਂਦ ਨੇੜੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਦੁਰਘਟਨਾ ਵਿੱਚ ਵਾਲ-ਵਾਲ ਬਚ ਗਏ ਕਿਉਂਕਿ ਉਹ ਕਿਸੇ ਹੋਰ ਵਾਹਨ ਵਿੱਚ ਜਾ ਰਹੇ ਸਨ।
ਮੋਗਾ ਦੇ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦੇ ਕਾਫਲੇ ਦੀ ਗੱਡੀ ਬੀਤੀ ਰਾਤ ਕਰੀਬ 9 ਵਜੇ ਹਰਿਆਣਾ ਦੇ ਜੀਂਦ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵਿਧਾਇਕ ਦਿੱਲੀ ਜਾ ਰਹੇ ਸਨ। ਇਹ ਹਾਦਸਾ ਜੀਂਦ ਨੇੜੇ ਵਾਪਰਿਆ। ਹਾਦਸਾਗ੍ਰਸਤ ਗੱਡੀ ਵਿਚ ਵਿਧਾਇਕ ਸੁਖਾਨੰਦ ਦੇ ਸੁਰੱਖਿਆ ਗਾਰਡ ਸਵਾਰ ਸੀ। 4 ਗੰਨਮੈਨ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਜੀਂਦ ਨੇੜੇ ਇਨੋਵਾ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ ਰਹੇ ਸਨ ਪਰ ਜੀਂਦ ਕੋਲ ਜਾ ਕੇ ਉਨ੍ਹਾਂ ਦੀ ਸਰਕਾਰੀ ਗੱਡੀ ਦਾ ਐਕਸੀਡੈਂਟ ਹੋ ਗਿਆ। ਵਿਧਾਇਕ ਇਸ ਹਾਦਸੇ ਦੌਰਾਨ ਵਾਲ-ਵਾਲ ਬੱਚ ਗਏ ਹਨ।