ਕਾਦੀਆਂ ਬੱਸ ਹਾਦਸੇ ਦੀ CCTV ਆਈ ਸਾਹਮਣੇ, ਵੇਖੋ ਕਿਵੇਂ ਵਾਪਰਿਆ ਹਾਦਸਾ…

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਸੋਮਵਾਰ ਬਾਅਦ ਦੁਪਹਿਰ ਬਟਾਲਾ-ਕਾਦੀਆਂ ਰੋਡ ਉਤੇ ਇਕ ਤੇਜ਼ ਰਫ਼ਤਾਰ ਬੱਸ ਦੇ ਬੇਕਾਬੂ ਹੋ ਕੇ ਪਿੰਡ ਸ਼ਾਹਬਾਦ ਦੇ ਬੱਸ ਸਟਾਪ ਵਿਚ ਜਾ ਵੱਜਣ ਕਾਰਨ ਵਾਪਰੇ ਭਿਆਨਕ ਹਾਦਸੇ ਵਿਚ ਘੱਟੋ-ਘੱਟ ਤਿੰਨ ਸਵਾਰੀਆਂ ਦੀ ਮੌਤ ਹੋ ਗਈ।
ਹਾਦਸੇ ਵਿਚ ਡੇਢ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ ਕਰੀਬ ਅੱਧੀ ਦਰਜਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹੁਣ ਇਸ ਹਾਦਸੇ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਜਿਸ ਵਿਚ ਸਾਫ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਬੱਸ ਇਕ ਸਕੂਟੀ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਲੈਂਟਰ ਨਾਲ ਟਕਰਾਅ ਗਈ।
ਹਾਦਸੇ ਵਿਚ ਇਕ ਔਰਤ ਦਾ ਸਿਰ ਧੜ ਤੋਂ ਵੱਖ ਹੋ ਗਿਆ। ਉਸ ਦੀ ਪਛਾਣ ਨਹੀਂ ਸੀ ਹੋ ਸਕੀ। ਮਾਰੇ ਗਏ ਬੱਚੇ ਦੀ ਪਛਾਣ ਅਭਿਜੋਤ ਸਿੰਘ (ਉਮਰ 13 ਸਾਲ) ਪੁੱਤਰ ਭੁਪਿੰਦਰ ਸਿੰਘ, ਪਿੰਡ ਸੰਗਤਪੁਰਾ ਵਜੋਂ ਹੋਈ ਹੈ, ਜਦੋਂਕਿ ਤੀਜੇ ਵਿਅਕਤੀ ਦੀ ਸ਼ਨਾਖ਼ਤ ਕਾਲੂ (26), ਪਿੰਡ ਤਲਵੰਡੀ ਖੁੱਬਣ ਵਜੋਂ ਹੋਈ, ਜੋ ਆਪਣੀ ਪਤਨੀ ਜੋਤੀ ਸਮੇਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਆਪਣੇ ਸਹੁਰੇ ਪਿੰਡ ਜਾ ਰਿਹਾ ਹੈ।
- First Published :