SGPC ਪ੍ਰਧਾਨ ਧਾਮੀ ਨੇ ਦੱਸੀ ਸਾਰੀ ਸਚਾਈ – News18 ਪੰਜਾਬੀ

ਚੰਡੀਗੜ੍ਹ-ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ਉਤੇ ਗੋਲੀ ਚਲਾਉਣ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਅੱਜ ਜ਼ਿਲ੍ਹਾ ਅਦਾਲਤ ਅੰਮ੍ਰਿਤਸਰ ਵਿਖੇ ਸਖਤ ਸੁਰੱਖਿਆ ਹੇਠ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਨਾਰਾਇਣ ਸਿੰਘ ਚੌੜਾ ਨੂੰ ਮੁੜ ਤੋਂ 3 ਦਿਨਾਂ ਦੇ ਰਿਮਾਂਡ ਉਤੇ ਭੇਜ ਦਿੱਤਾ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਰਾਇਣ ਸਿੰਘ ਚੌੜਾ ਦੇ ਵਕੀਲ ਨੇ ਦਾਅਵਾ ਕੀਤਾ ਸੀ ਜਿਸ ਦਿਨ ਨਾਰਾਇਣ ਸਿੰਘ ਚੌੜਾ ਨੇ ਸੁਖਬੀਰ ਬਾਦਲ ਉਤੇ ਹਮਲਾ ਕੀਤਾ, ਉਸ ਤੋਂ ਪਹਿਲਾਂ ਨਾਰਾਇਣ ਸਿੰਘ ਚੌੜਾ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਸੀ।
ਐਸਜੀਪੀਸੀ ਪ੍ਰਧਾਨ ਨੇ ਨਿਊਜ਼18 ਪੰਜਾਬ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਂ 4 ਦਿਸੰਬਰ ਨੂੰ ਨਾਰਾਇਣ ਸਿੰਘ ਚੌੜਾ ਮੈਨੂੰ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਮੈਂ ਨਾਰਾਇਣ ਸਿੰਘ ਚੌੜਾ ਨੂੰ ਚਿਹਰੇ ਤੋਂ ਨਹੀਂ ਪਛਾਣਦਾ ਹਾਂ। ਜਦੋਂ ਮੈਂ ਆਪਣੇ ਮੁਲਾਜ਼ਮਾਂ ਨਾਲ ਜਾ ਰਿਹਾ ਸੀ ਤਾਂ ਚੌੜੇ ਨਾਲ ਮੇਰੀ ਮੁਲਾਕਾਤ ਹੋਈ ਸੀ।
ਦਰਬਾਰ ਸਾਹਿਬ ਦੀ ਸੀਸੀਟੀਵੀ ਮੁਹੱਈਆ ਕਰਵਾਉਣ ਬਾਰੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਐਸਜੀਪੀਸੀ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਅੰਮ੍ਰਿਤਸਰ ਪੁਲਿਸ ਨੂੰ ਸੀਸੀਟੀਵੀ ਦੀ ਫੁਟੇਜ ਦੇ ਦਿੱਤੀ ਹੈ, ਜਿਸ ਦੀ ਰਸੀਦ ਦੀ ਕਾਪੀ ਵੀ ਉਨ੍ਹਾਂ ਕੋਲ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ 8 ਦਸੰਬਰ ਅਤੇ 5 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਦੇ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ।
ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।
ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।