Kultar singh Sandhwa in favor of Giani Harpreet Singh Valtoha appealed to the hearts of Sikhs hdb – News18 ਪੰਜਾਬੀ

ਬਰਨਾਲਾ’ਚ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬਾਨ ਨੂੰ ਸਿੱਖਾਂ ਲਈ ਸਰਵਉੱਚ ਦੱਸਿਆ। ਸੰਧਵਾਂ ਨੇ ਕਿਹਾ ਕਿ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ‘ਤੇ ਗਲਤ ਟਿੱਪਣੀ ਕਰਨ ਵਾਲਾ ਅਕਾਲੀ ਨਹੀਂ ਹੋ ਸਕਦਾ। ਜਥੇਦਾਰ ਸਾਹਬ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਕੀਤੀਆਂ ਟਿੱਪਣੀਆਂ ਨੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਵਿਰਸਾ ਸਿੰਘ ਵਲਟੋਹਾ ਦਾ ਨਾਂ ਲਏ ਬਿਨਾਂ ਕਿਹਾ ਕਿ ‘ਅਕਾਲੀ ਦਲ ਦਾ ਵਿਰਸਾ ਅਜਿਹਾ ਨਹੀਂ ਹੈ।
ਇਹ ਵੀ ਪੜ੍ਹੋ:
ਰੀਲੀਜ਼ ਹੋਣ ਜਾ ਰਹੀ ਕੰਗਨਾ ਦੀ ਫ਼ਿਲਮ ਐਮਰਜੈਂਸੀ… ਵਿਵਾਦਤ ਸੀਨ ਹਟਾਉਣ ਤੋਂ ਬਾਅਦ ਸੈਂਸਰ ਬੋਰਡ ਨੇ ਦਿੱਤੀ ਇਜਾਜ਼ਤ
ਸਪੀਕਰ ਸੰਧਵਾਂ ਨੇ ਕਿਹਾ ਕਿ ਜਿਹੜਾ ਵਿਅਕਤੀ ਤਖ਼ਤ ਸਾਹਿਬਾਨ ਅਤੇ ਜਥੇਦਾਰ ਸਾਹਿਬਾਨ ਦਾ ਸਤਿਕਾਰ ਨਹੀਂ ਕਰ ਸਕਦਾ ਉਹ ਅਕਾਲੀ ਨਹੀਂ ਹੋ ਸਕਦਾ। ਉਨ੍ਹਾਂ ਭਾਰਤ, ਅਮਰੀਕਾ ਅਤੇ ਕੈਨੇਡਾ ਦੇ ਵਿਗੜ ਰਹੇ ਸਬੰਧਾਂ ਨੂੰ ਇਕੱਠੇ ਬੈਠ ਕੇ ਹੱਲ ਕਰਨ ਲਈ ਵੀ ਕਿਹਾ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਿੱਖਾਂ ਨੂੰ ਮੀਰੀ ਅਤੇ ਪੀਰੀ ਦੀ ਬਖਸ਼ਿਸ਼ ਕੀਤੀ ਹੈ। ਸਾਡੇ ਲਈ ਸਭ ਤੋਂ ਵੱਧ ਸਤਿਕਾਰਤ ਤਖ਼ਤ ਸਾਹਿਬ ਅਤੇ ਉਸ ‘ਤੇ ਬੈਠਣ ਵਾਲੀਆਂ ਸ਼ਖ਼ਸੀਅਤਾਂ ਹਨ। ਜਥੇਦਾਰ ਸਾਹਿਬਾਨ ‘ਤੇ ਨਿੱਜੀ ਟਿੱਪਣੀਆਂ, ਉਨ੍ਹਾਂ ਦੀ ਭੂਮਿਕਾ ਨਿਭਾਉਣ ਦੀ ਕੋਸ਼ਿਸ਼, ਉਨ੍ਹਾਂ ਦੀਆਂ ਧੀਆਂ ਬਾਰੇ ਗੱਲ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਨਾਲ ਉਹ ਖੁਦ ਦੁਖੀ ਹਨ।
ਉਨ੍ਹਾਂ ਵਿਰਸਾ ਸਿੰਘ ਵਲਟੋਹਾ ਦਾ ਨਾਂ ਲਏ ਬਿਨਾਂ ਕਿਹਾ ਕਿ ‘ਅਕਾਲੀ ਦਲ ਨੂੰ ਅਜਿਹਾ ਕੁਝ ਕਦੇ ਵਿਰਾਸਤ ਵਿੱਚ ਨਹੀਂ ਮਿਲਿਆ। ਸਪੀਕਰ ਸੰਧਵਾਂ ਨੇ ਕਿਹਾ ਕਿ ਜਿਹੜਾ ਵਿਅਕਤੀ ਤਖ਼ਤ ਸਾਹਿਬਾਨ ਅਤੇ ਜਥੇਦਾਰ ਸਾਹਿਬਾਨ ਦਾ ਸਤਿਕਾਰ ਨਹੀਂ ਕਰ ਸਕਦਾ ਉਹ ਅਕਾਲੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਇਨ੍ਹਾਂ ਲੋਕਾਂ ਨੂੰ ਬੁੱਧੀ ਦੇਵੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :