ਬਟਾਲਾ ‘ਚ ਪੁਲਿਸ ਨੇ ਕੀਤਾ ਐਨਕਾਊਂਟਰ, ਗੋਲੀ ਲੱਗਣ ਨਾਲ ਰਣਜੀਤ ਸਿੰਘ ਨਾਮ ਦਾ ਵਿਅਕਤੀ ਜ਼ਖ਼ਮੀ

ਬਟਾਲਾ: ਬਟਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਦਰਅਸਲ ਬਟਾਲਾ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਰਣਜੀਤ ਸਿੰਘ ਨਾਂਅ ਦੇ ਇੱਕ ਵਿਅਕਤੀ ਦਾ ਐਨਕਾਊਂਟਰ ਕੀਤਾ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਨੇ ਪੁਲਿਸ ਪਾਰਟੀ ਉੱਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀਆਂ ਚਲਾਈਆਂ।
ਜ਼ਿਕਰਯੋਗ ਹੈ ਕਿ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਜ਼ਖਮੀ ਦਾ ਇਲਾਜ ਸਿਵਲ ਹਸਪਤਾਲ ਵਿਖੇ ਚੱਲ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਬਟਾਲਾ ਵਿੱਚ ਪੁਲਿਸ ਐਨਕਾਊਂਟਰ ਦੌਰਾਨ ਗੈਂਗਸਟਰ ਰਣਜੀਤ ਸਿੰਘ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਸਹਾਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਭ ਦਾਸਵਾਲ ਅਤੇ ਬਲਵਿੰਦਰ ਡੋਨੀ ਦਾ ਕਰੀਬੀ ਸਾਥੀ ਹੈ ਮੁਲਜ਼ਮ ਰਣਜੀਤ ਸਿੰਘ ਜੋ ਕਿ ਕਈ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਸੀ। ਪੁਲਿਸ ਨੂੰ ਇਲਾਕੇ ਵਿੱਚ ਰਣਜੀਤ ਸਿੰਘ ਦੇ ਹੋਣ ਦੀ ਖ਼ਬਰ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾ ਕੇ ਇਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਇਸ ਦੀ ਭਣਖ ਲ਼ੱਗ ਗਈ।
ਉਸ ਨੇ ਖੁੱਦ ਮੌਕੇ ਉਤੇ ਤੋਂ ਫਰਾਰ ਹੋਣ ਦੇ ਲ਼ਈ ਪੁਲਿਸ ਉੱਤੇ ਫਾਈਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਜਾਵਾਬੀ ਫਾਈਰਿੰਗ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕਰ ਲਿਆ। ਜ਼ਖਮੀ ਮੁਲਜ਼ਮ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਕਾਰਵਾਈ ਦੌਰਾਨ ਇੱਕ ਪੁਲਿਸ ਵਾਲਾ ਵੀ ਜ਼ਖਮੀ ਹੋਇਆ ਹੈ, ਜਿਸ ਨੂੰ ਵੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਹਾਲਤ ਅਜੇ ਸਥਿਰ ਦੱਸੀ ਜਾ ਰਹੀ ਹੈ।