National

ਸੁਪਰੀਮ ਕੋਰਟ ਨੇ ਡੱਲੇਵਾਲ ਬਾਰੇ ਜਾਰੀ ਕਰ ਦਿੱਤੇ ਸਖਤ ਹੁਕਮ, ਕਿਹਾ-ਕੇਂਦਰ ਦੀ ਮਦਦ ਚਾਹੀਦੀ ਹੈ ਤਾਂ ਦੱਸੋ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਉਚ ਅਦਾਲਤ ਨੇ ਸਖਤ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਆਖਿਆ ਗਿਆ ਕਿ ਕੁਝ ਲੋਕਾਂ ਵੱਲੋਂ ਡੱਲੇਵਾਲ ਨੂੰ ਹਸਪਤਾਲ ਵਿਚ ਦਾਖਲ ਹੋਣ ਤੋਂ ਰੋਕਣਾ ਗਲਤ ਹੈ। ਸੁਪਰੀਮ ਕੋਰਟ ਨੇ ਆਖਿਆ ਕਿ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਨ ਵਿਚ ਜੇਕਰ ਕੇਂਦਰ ਦੀ ਮਦਦ ਦੀ ਲੋੜ ਹਨ ਤਾਂ ਇਸ ਸਬੰਧੀ ਹੁਕਮ ਦਿੱਤੇ ਜਾ ਸਕਦੇ ਹਨ।

ਇਸ਼ਤਿਹਾਰਬਾਜ਼ੀ

ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਤੁਰੰਤ ਹਸਪਤਾਲ ਲਿਜਾਣ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਬੈਂਚ ਨੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ਲਿਜਾਣ ਲਈ 31 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਦੇ ਰਵੱਈਏ ਤੋਂ ਨਾਰਾਜ਼ ਬੈਂਚ ਨੇ ਕਿਹਾ ਕਿ ਇਹ ਸਪੱਸ਼ਟ ਤੌਰ ‘ਤੇ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਹੈ। ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਕਾਫੀ ਗੰਭੀਰ ਹੈ।

ਇਸ਼ਤਿਹਾਰਬਾਜ਼ੀ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ 2024 ਤੱਕ ਦਾ ਸਮਾਂ ਦਿੱਤਾ ਹੈ, ਤਾਂ ਜੋ ਉਹ ਡੱਲੇਵਾਲ ਨੂੰ ਹਸਪਤਾਲ ਜਾਣ ਲਈ ਮਨਾ ਸਕੇ। ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸਾਡੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ ਅਤੇ ਪਾਲਣਾ ਰਿਪੋਰਟ ਵੀ ਦਾਖ਼ਲ ਕਰਨੀ ਪਵੇਗੀ। ਪੰਜਾਬ ਦੇ ਐਡਵੋਕੇਟ ਜਨਰਲ ਗੁਰਮੀਤ ਸਿੰਘ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਸੀਂ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਹੈ।

ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਦੇ ਸਾਧਨ ਵਜੋਂ ਇਕੱਠ ਕਰਨਾ ਹੈ, ਉਦੋਂ ਤੱਕ ਇਸ ਦਾ ਮਤਲਬ ਬਣਦਾ ਹੈ। ਪਰ, ਕਿਸੇ ਨੂੰ ਹਸਪਤਾਲ ਲਿਜਾਣ ਤੋਂ ਰੋਕਣ ਲਈ ਕਿਸਾਨਾਂ ਦਾ ਇਕੱਠ ਠੀਕ ਨਹੀਂ ਹੈ। ਜਸਟਿਸ ਸੁਧਾਂਸ਼ੂ ਧੂਲੀਆ ਨੇ ਕਿਹਾ ਕਿ ਇਹ ਖੁਦਕੁਸ਼ੀ ਲਈ ਉਕਸਾਉਣਾ ਹੈ। ਇਸ ‘ਤੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮੀਤ ਸਿੰਘ ਨੇ ਕਿਹਾ ਕਿ ਅਸੀਂ ਬੇਵੱਸ ਹਾਂ ਅਤੇ ਸਮੱਸਿਆ ਨਾਲ ਜੂਝ ਰਹੇ ਹਾਂ। ਜਸਟਿਸ ਸੂਰਿਆ ਕਾਂਤ ਨੇ ਪੰਜਾਬ ਸਰਕਾਰ ਦੀ ਦਲੀਲ ‘ਤੇ ਸਖ਼ਤ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਤੰਤਰ ਕਹੇ ਕਿ ਤੁਸੀਂ ਬੇਵੱਸ ਹੋ ਤਾਂ ਕੀ ਪਤਾ ਨਤੀਜਾ ਕੀ ਹੋਵੇਗਾ? ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਕਿਹਾ ਕਿ ਤੁਸੀਂ ਅਸਲ ਸਥਿਤੀ ਦਾ ਜਾਇਜ਼ਾ ਲੈਣ ਦੇ ਸਮਰੱਥ ਹੋ। ਜੇ ਕਿਸੇ ਮਰੀਜ਼ ਨੂੰ ਹਸਪਤਾਲ ਲਿਜਾਣ ਤੋਂ ਰੋਕਿਆ ਜਾ ਰਿਹਾ ਹੈ, ਤਾਂ ਕੀ ਤੁਹਾਨੂੰ ਪਤਾ ਹੈ ਕਿ ਕੀ ਕਰਨਾ ਹੈ? ਸੁਪਰੀਮ ਕੋਰਟ ਨੇ ਪੁੱਛਿਆ ਕਿ ਤੁਸੀਂ ਡੱਲੇਵਾਲ ਨੂੰ ਹਸਪਤਾਲ ਕਦੋਂ ਤਬਦੀਲ ਕਰ ਸਕਦੇ ਹੋ ਅਤੇ ਇਹ ਵੀ ਦੱਸ ਸਕਦੇ ਹੋ ਕਿ ਕੀ ਤੁਹਾਨੂੰ ਕੇਂਦਰ ਸਰਕਾਰ ਤੋਂ ਕਿਸੇ ਸਹਾਇਤਾ ਦੀ ਲੋੜ ਹੈ?

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button