ਮੋਬਾਇਲ ਉਪਭੋਗਤਾਵਾਂ ਲਈ ਵੱਡੀ ਖੁਸ਼ਖਬਰੀ! Jio, Airtel, BSNL ਤੇ Vi ਸ਼ੁਰੂ ਕਰੇਗਾ ਇਹ ਮੁਫਤ ਸੇਵਾ

ਦੂਰਸੰਚਾਰ ਵਿਭਾਗ ਨੇ ਏਅਰਟੈੱਲ, BSNL, ਜੀਓ ਅਤੇ ਵੋਡਾਫੋਨ ਆਈਡੀਆ ਵਰਗੀਆਂ ਦੂਰਸੰਚਾਰ ਕੰਪਨੀਆਂ ਨੂੰ ‘ਕਾਲਰ ਆਈਡੀ ਨੇਮ ਪ੍ਰੈਜ਼ੈਂਟੇਸ਼ਨ’ (ਸੀਐਨਏਪੀ) ਸੇਵਾ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਰਵਿਸ ਨਾਲ ਯੂਜ਼ਰਸ ਆਸਾਨੀ ਨਾਲ ਕਾਲ ਕਰਨ ਵਾਲੇ ਵਿਅਕਤੀ ਦਾ ਨਾਂ ਦੇਖ ਸਕਣਗੇ। ਇਨ੍ਹਾਂ ਕੰਪਨੀਆਂ ਵੱਲੋਂ ਪਿਛਲੇ ਸਾਲ ਤੋਂ ਇਸ ਫੀਚਰ ਦੀ ਜਾਂਚ ਕੀਤੀ ਜਾ ਰਹੀ ਹੈ। ਦੂਰਸੰਚਾਰ ਵਿਭਾਗ ਚਾਹੁੰਦਾ ਹੈ ਕਿ ਇਸ ਸੇਵਾ ਨੂੰ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਫਰਜ਼ੀ ਕਾਲਾਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।
ਈਟੀ ਟੈਲੀਕਾਮ ਦੀ ਰਿਪੋਰਟ ਮੁਤਾਬਕ ਟੈਲੀਕਾਮ ਵਿਭਾਗ ਨੇ ਪਿਛਲੇ ਹਫਤੇ ਟੈਲੀਕਾਮ ਕੰਪਨੀਆਂ ਨਾਲ ਬੈਠਕ ਕੀਤੀ ਸੀ। ਇਸ ਮੀਟਿੰਗ ਵਿਚ ਉਨ੍ਹਾਂ ਦੱਸਿਆ ਕਿ ਇਸ ਟੈਕਨਾਲੋਜੀ ਦਾ ਫਿਲਹਾਲ ਟੈਸਟ ਕੀਤਾ ਜਾ ਰਿਹਾ ਹੈ। ਇਸ ਸੇਵਾ ਦਾ ਲਾਭ ਸਿਰਫ ਸਮਾਰਟਫੋਨ ਉਪਭੋਗਤਾਵਾਂ ਨੂੰ ਮਿਲੇਗਾ, 2ਜੀ ਫੋਨ ਵਾਲੇ ਲੋਕਾਂ ਨੂੰ ਲਾਭ ਨਹੀਂ ਮਿਲੇਗਾ। ਜਦੋਂ ਇਹ ਸੇਵਾ ਸ਼ੁਰੂ ਹੋਵੇਗੀ, ਤਾਂ ਕਾਲ ਕਰਨ ਵਾਲੇ ਵਿਅਕਤੀ ਦਾ ਨਾਮ ਤੁਹਾਡੇ ਫੋਨ ਉਤੇ ਦਿਖਾਈ ਦੇਵੇਗਾ।
ਹਾਲ ਹੀ ਵਿਚ ਪੀਐਮਓ ਨੇ ਦੇਸ਼ ਭਰ ਵਿੱਚ ਮੋਬਾਈਲ ਉਪਭੋਗਤਾਵਾਂ ਦੀ ਸੁਰੱਖਿਆ ਲਈ ਇੱਕ ਕਦਮ ਚੁੱਕਿਆ ਹੈ। ਉਨ੍ਹਾਂ ਨੇ ਦੂਰਸੰਚਾਰ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਹੁਣ ਆਧਾਰ ਕਾਰਡ ਦੀ ਤਸਦੀਕ ਕੀਤੇ ਬਿਨਾਂ ਕੋਈ ਵੀ ਨਵਾਂ ਸਿਮ ਕਾਰਡ ਜਾਰੀ ਨਾ ਕੀਤਾ ਜਾਵੇ। ਇਸ ਕਦਮ ਦਾ ਮਕਸਦ ਫਰਜ਼ੀ ਦਸਤਾਵੇਜ਼ਾਂ ਰਾਹੀਂ ਸਿਮ ਕਾਰਡ ਜਾਰੀ ਕਰਨ ਤੋਂ ਰੋਕਣਾ ਹੈ, ਜਿਸ ਨਾਲ ਧੋਖਾਧੜੀ ਦੀਆਂ ਘਟਨਾਵਾਂ ‘ਚ ਕਮੀ ਆਵੇਗੀ।
CNAP ਇੱਕ ਸੇਵਾ ਹੈ ਜਿਸ ਦੁਆਰਾ ਕਾਲ ਕਰਨ ਵਾਲੇ ਵਿਅਕਤੀ ਦਾ ਨਾਮ ਤੁਹਾਡੇ ਫੋਨ ਦੀ ਸਕਰੀਨ ਉਤੇ ਦਿਖਾਈ ਦੇਵੇਗਾ। ਹੁਣ ਕੁਝ ਐਪਸ ਜਿਵੇਂ ਕਿ Truecaller ਅਤੇ ਭਾਰਤ ਕਾਲਰ ਆਈਡੀ ਅਤੇ ਐਂਟੀ ਸਪੈਮ ਵੀ ਇੱਕ ਸਮਾਨ ਸੇਵਾ ਪ੍ਰਦਾਨ ਕਰਦੇ ਹਨ, ਜਿਸ ਨੂੰ CPNI ਕਿਹਾ ਜਾਂਦਾ ਹੈ। ਇਹ ਐਪਸ ਲੋਕਾਂ ਤੋਂ ਜਾਣਕਾਰੀ ਲੈ ਕੇ ਕੰਮ ਕਰਦੇ ਹਨ, ਇਸ ਲਈ ਇਨ੍ਹਾਂ ਵਿੱਚ ਦਿੱਤੀ ਗਈ ਜਾਣਕਾਰੀ ਹਮੇਸ਼ਾ ਸਹੀ ਨਹੀਂ ਹੁੰਦੀ ਹੈ।
ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ CNAP ਲਈ ਸਿਫਾਰਿਸ਼ਾਂ ਕੀਤੀਆਂ ਹਨ। ਇਨ੍ਹਾਂ ਸਿਫ਼ਾਰਸ਼ਾਂ ਵਿੱਚ ਕਿਹਾ ਗਿਆ ਹੈ ਕਿ ਕਾਲ ਕਰਨ ਵਾਲੇ ਵਿਅਕਤੀ ਦਾ ਨਾਮ ਉਸ ਦੇ ਸਿਮ ਕਾਰਡ ਦੇ ਕੇਵਾਈਸੀ ਦਸਤਾਵੇਜ਼ਾਂ ਵਿਚ ਦਰਜ ਨਾਮ ਦੇ ਅਨੁਸਾਰ ਦਿਖਾਈ ਦੇਵੇਗਾ। ਜਦੋਂ ਇਹ ਸੇਵਾ ਸ਼ੁਰੂ ਹੁੰਦੀ ਹੈ, ਤਾਂ ਤੁਹਾਨੂੰ ਕਾਲ ਕਰਨ ਵਾਲੇ ਵਿਅਕਤੀ ਦਾ ਨਾਮ ਦਿਖਾਈ ਦੇਵੇਗਾ, ਜਿਵੇਂ ਕਿ ਉਸ ਨੇ ਸਿਮ ਕਾਰਡ ਪ੍ਰਾਪਤ ਕਰਨ ਵੇਲੇ ਆਪਣੇ ਦਸਤਾਵੇਜ਼ਾਂ ਵਿੱਚ ਦਿੱਤਾ ਸੀ। ਇਸ ਨਾਲ ਅਸਲੀ ਕਾਲਾਂ ਅਤੇ ਫਰਜ਼ੀ ਕਾਲਾਂ ਦੀ ਪਛਾਣ ਕਰਨਾ ਆਸਾਨ ਹੋ ਜਾਵੇਗਾ।