ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ, ਜਾਣੋ ਕੌਣ ਰਹੇ ਜੇਤੂ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਮੈਂਬਰੀ ਅੰਤਰਿੰਗ ਕਮੇਟੀ ਦੀ ਚੋਣ ਕੀਤੀ ਗਈ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਰਘੁਜੀਤ ਸਿੰਘ ਵਿਰਕ ਨੂੰ ਸ਼੍ਰੋਮਣੀ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਝੱਬਰ ਨੂੰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਇਸ ਚੋਣ ’ਤੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ ਕਿਉਂਕਿ ਇਸ ਸੰਸਥਾ ਦੀ ਪ੍ਰਧਾਨਗੀ ਲਈ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਦਰਮਿਆਨ ਸੀ।
ਇਸ ਦੌਰਾਨ ਐਡਵੋਕੇਟ ਧਾਮੀ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਮਿਲੀਆਂ ਹਨ। ਹਰਜਿੰਦਰ ਸਿੰਘ ਧਾਮੀ 141 ਵਿਚੋਂ 107 ਵੋਟਾਂ ਪ੍ਰਾਪਤ ਕਰਕੇ ਲਗਾਤਾਰ ਚਾਰ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ।
- First Published :