Events organized by 16th generation of Guru Nanak Dev on occasion birthday of Baba Sri Chand Ji hdb – News18 ਪੰਜਾਬੀ

ਗੁਰਦੁਆਰਾ ਤੱਪ ਅਸਥਾਨ ਬਾਬਾ ਸ੍ਰੀ ਚੰਦਰ ਜੀ ਪਿੰਡ ਨਿਜ਼ਾਮਪੁਰ ਵਿਖੇ ਬਾਬਾ ਸ਼੍ਰੀ ਚੰਦਰ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਸਲਾਨਾ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ 16ਵੀਂ ਪੀੜ੍ਹੀ ਸ਼੍ਰੀ ਗੁਰੂ ਨਾਨਕ ਦੇਵ ਦੇ ਅੰਸ਼ ਵੰਸ਼ ਬਾਬਾ ਮਨਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਕਰਵਾਏ ਗਏ। ਇਸ ਮੌਕੇ ਤੇ ਇੱਕ ਸਤੰਬਰ ਤੋਂ ਆਰੰਭ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।
ਇਹ ਵੀ ਪੜ੍ਹੋ:
SGPC ਦੇ ਪ੍ਰਧਾਨ ਦੀ ਚੋਣ ਬਣੀ ਦਿਲਚਸਪ… ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਫਸਿਆ ਪੇਚ
ਢਾਡੀ ਜਥਾ ਗੁਰਦਿਆਲ ਸਿੰਘ ਰਾਗੀ ਜੱਥਾ ਭਾਈ ਭੁਪਿੰਦਰ ਸਿੰਘ ਰਾਗੀ ਜਥਾ ਭਾਈ ਇੰਦਰਜੀਤ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਭਾਈ ਮੋਹਕਮ ਸਿੰਘ ਹੈਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਭਾਈ ਪ੍ਰੇਮਜੀਤ ਸਿੰਘ ਪ੍ਰਚਾਰਕ ਆਦਿ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ।
ਇਸ ਮੌਕੇ ਤੇ ਬਾਬਾ ਮਨਜੀਤ ਸਿੰਘ ਬੇਦੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਦੇ ਦਰਸਾਏ ਹੋਏ ਮਾਰਗ ਤੇ ਚੱਲਣਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ ਉਹਨਾਂ ਕਿਹਾ ਕਿ ਸਾਨੂੰ ਸਵੇਰ ਸਮੇਂ ਨਿਤਨੇਮ ਅਤੇ ਸ਼ਾਮ ਸਮੇਂ ਰਹਿਰਾਸ ਦਾ ਪਾਠ ਜ਼ਰੂਰ ਕਰਨਾ ਚਾਹੀਦਾ ਹੈ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :