ਪੰਜਾਬ ਦੇ ਮੌਸਮ ਬਾਰੇ ਤਾਜ਼ਾ ਅਲਰਟ, ਅੱਜ ਸ਼ਾਮ ਤੋਂ ਇਕਦਮ ਬਦਲਣਗੇ ਹਾਲਾਤ… weather update rain snowfall and cold wave weather of north india including delhi changed know imd alert – News18 ਪੰਜਾਬੀ

Weather Update: ਪੱਛਮੀ ਗੜਬੜੀ ਕਾਰਨ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਪੈ ਰਿਹਾ ਹੈ। ਇਸ ਕਾਰਨ ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਦੇ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਐਤਵਾਰ ਨੂੰ ਹੋਈ ਬਾਰਿਸ਼ ਨੇ ਦਿੱਲੀ ‘ਚ ਠੰਢ ਹੋਰ ਵਧਾ ਦਿੱਤੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ 2 ਤੋਂ 3 ਦਿਨਾਂ ‘ਚ ਰਾਜਧਾਨੀ ‘ਚ ਘੱਟੋ-ਘੱਟ ਤਾਪਮਾਨ 6 ਡਿਗਰੀ ਤੱਕ ਪਹੁੰਚ ਸਕਦਾ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਵੀ ਠੰਢ ਵਧ ਗਈ ਹੈ। ਕੁਝ ਇਲਾਕਿਆਂ ਵਿਚ ਪਏ ਮੀਂਹ ਕਾਰਨ ਅੱਜ ਸ਼ਾਮ ਤੋਂ ਠੰਢ ਹੋਰ ਜ਼ੋਰ ਫੜ ਸਕਦੀ ਹੈ। ਮੌਸਮ ਵਿਭਾਗ ਨੇ ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿਚ ਧੁੰਦ ਅਤੇ ਸੀਤ ਲਹਿਰ ਦੇ ਹਾਲਾਤ ਰਹਿਣਗੇ। ਇਸੇ ਤਰ੍ਹਾਂ ਦੇ ਹਾਲਾਤ 10-11 ਦਸੰਬਰ ਨੂੰ ਅੰਮ੍ਰਿਤਸਰ ਅਤੇ ਲੁਧਿਆਣਾ ਵਰਗੇ ਖੇਤਰਾਂ ਵਿਚ ਰਹਿਣਗੇ। 11 ਤੋਂ 13 ਦਸੰਬਰ ਤੱਕ ਜਲੰਧਰ, ਪਟਿਆਲਾ ਅਤੇ ਹੁਸ਼ਿਆਰਪੁਰ ਵਰਗੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਰਹੇਗੀ।
ਪਹਾੜਾਂ ਉੱਤੇ ਬਣੀ ਪੱਛਮੀ ਗੜਬੜੀ ਪੂਰਬ ਵੱਲ ਵਧ ਰਹੀ ਹੈ। ਫਿਲਹਾਲ ਇਹ ਪੱਛਮੀ ਉੱਤਰ ਪ੍ਰਦੇਸ਼ ਉਤੇ ਟਿਕੀ ਹੋਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜੀ ਪਹਾੜਾਂ ਉਤੇ ਬਰਫਬਾਰੀ ਹੋ ਰਹੀ ਹੈ। ਪਹਾੜਾਂ ਤੋਂ ਵਗਣ ਵਾਲੀਆਂ ਪੱਛਮੀ ਹਵਾਵਾਂ ਮੈਦਾਨੀ ਇਲਾਕਿਆਂ ਤੱਕ ਪਹੁੰਚ ਕੇ ਠੰਢ ਨੂੰ ਵਧਾ ਰਹੀਆਂ ਹਨ। ਦਿੱਲੀ ਐਨਸੀਆਰ ਸਮੇਤ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਠੰਢ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਸੀਤ ਲਹਿਰ ਵੀ ਸ਼ੁਰੂ ਹੋ ਜਾਵੇਗੀ।
ਪੱਛਮੀ ਉੱਤਰ ਪ੍ਰਦੇਸ਼ ਵਿਚ 10 ਤੋਂ 11 ਦਸੰਬਰ ਦਰਮਿਆਨ, ਉੱਤਰਾਖੰਡ ਵਿੱਚ 10 ਦਸੰਬਰ ਦਰਮਿਆਨ, ਪੂਰਬੀ ਰਾਜਸਥਾਨ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 10 ਤੋਂ 12 ਦਸੰਬਰ ਦਰਮਿਆਨ, ਪੱਛਮੀ ਰਾਜਸਥਾਨ ਵਿਚ 10 ਤੋਂ 13 ਦਸੰਬਰ ਦਰਮਿਆਨ ਸ਼ੀਤ ਲਹਿਰ ਕਹਿਰ ਢਾਹ ਸਕਦੀ ਹੈ।
ਮੌਸਮ ਵਿਭਾਗ ਨੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦੇਰ ਰਾਤ ਅਤੇ ਤੜਕੇ ਸੰਘਣੀ ਧੁੰਦ ਦਾ ਅਲਰਟ ਹੈ। ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅੱਜ ਯਾਨੀ 10 ਦਸੰਬਰ ਤੋਂ ਪੱਛਮੀ ਬੰਗਾਲ, ਸਿੱਕਮ, ਬਿਹਾਰ ਅਤੇ ਝਾਰਖੰਡ ਵਿਚ 11 ਤੋਂ, ਪੂਰਬੀ ਉੱਤਰ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿਚ 12 ਦਸੰਬਰ ਅਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ 10 ਤੋਂ 12 ਦਸੰਬਰ ਦਰਮਿਆਨ ਸਵੇਰੇ ਸੰਘਣੀ ਧੁੰਦ ਦਾ ਅਲਰਟ ਹੈ।