National

ਕਿਸਾਨਾਂ ਤੇ ਵਿਦਿਆਰਥੀਆਂ ਨੂੰ ਵੱਡੇ ਤੋਹਫੇ…ਮੋਦੀ ਕੈਬਨਿਟ ਨੇ ਲਏ ਕਈ ਅਹਿਮ ਫੈਸਲੇ…

ਕੇਂਦਰੀ ਕੈਬਿਨੇਟ ਨੇ ਸੋਮਵਾਰ 25 ਨਵੰਬਰ ਨੂੰ ਹੋਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ। ਮੀਟਿੰਗ ਵਿੱਚ ਕਿਸਾਨਾਂ ਲਈ ਵੱਡਾ ਫੈਸਲਾ ਲੈਂਦਿਆਂ ਨੈਚੁਰਲ ਫਾਰਮਿੰਗ ਲਈ ਨੈਸ਼ਨਲ ਮਿਸ਼ਨ ਆਨ ਨੈਚੁਰਲ ਫਾਰਮਿੰਗ (ਐਨ.ਐਮ.ਐਨ.ਐਫ.) ਬਣਾਉਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਵਿਦਿਆਰਥੀਆਂ ਲਈ ਹੀ ਵਨ ਨੇਸ਼ਨ ਐਂਡ ਵਨ ਸਬਸਕ੍ਰਿਪਸ਼ਨ One Nation One Subscription) ਲਾਗੂ ਕਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਨੈਚੁਰਲ ਫਾਰਮਿੰਗ ਲਈ ਨੈਸ਼ਨਲ ਮਿਸ਼ਨ ‘ਤੇ 2481 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ 1 ਕਰੋੜ ਕਿਸਾਨਾਂ ਨੂੰ ਇਸ ਤਹਿਤ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੁਦਰਤੀ ਖੇਤੀ ਲਈ ਇੱਕ ਈਕੋਸਿਸਟਮ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਮਿਸ਼ਨ ਮੋਡ ਵਿੱਚ ਪੂਰੇ ਦੇਸ਼ ਵਿੱਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਸ਼ੁਰੂ ਕੀਤਾ ਹੈ।

ਇਸ਼ਤਿਹਾਰਬਾਜ਼ੀ

ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਮਿਲੇਗਾ ‘ਵਨ ਨੇਸ਼ਨ ਵਨ ਸਬਸਕ੍ਰਿਪਸ਼ਨ’ ਦਾ ਲਾਭ
ਵੈਸ਼ਨਵ ਨੇ ਕੈਬਨਿਟ ਬ੍ਰੀਫਿੰਗ ‘ਚ ਕਿਹਾ ਕਿ ‘ਵਨ ਨੇਸ਼ਨ ਵਨ ਸਬਸਕ੍ਰਿਪਸ਼ਨ’ ਦਾ ਸਭ ਤੋਂ ਵੱਡਾ ਫਾਇਦਾ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਮਿਲੇਗਾ। ਅਸੀਂ ਸਾਰੇ ਜਾਣਦੇ ਹਾਂ ਕਿ ਖੋਜ ਲਈ ਉੱਚ ਗੁਣਵੱਤਾ ਵਾਲੇ ਪ੍ਰਕਾਸ਼ਨਾਂ ਦੀ ਲੋੜ ਹੁੰਦੀ ਹੈ। ਸਾਰੀਆਂ ਯੂਨੀਵਰਸਿਟੀਆਂ ਵਨ ਨੇਸ਼ਨ ਵਨ ਸਬਸਕ੍ਰਿਪਸ਼ਨ ਵਿੱਚ ਆਪਣੇ ਸਰੋਤ ਸਾਂਝੇ ਕਰਨਗੀਆਂ। ਸਰਕਾਰ ਸਾਰੇ ਵਿਸ਼ਵ ਪ੍ਰਸਿੱਧ ਰਸਾਲੇ ਲਿਆਵੇਗੀ। ਉਨ੍ਹਾਂ ਦੀ ਸਬਸਕ੍ਰਿਪਸ਼ਨ ਲਈ ਜਾਵੇਗੀ ਅਤੇ ਫਿਰ ਦੇਸ਼ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਉਪਲਬਧ ਕਰਵਾਈ ਜਾਵੇਗੀ, ਜਿਸ ‘ਤੇ ਲਗਭਗ 6,000 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ।

ਇਸ਼ਤਿਹਾਰਬਾਜ਼ੀ

ਅਟਲ ਇਨੋਵੇਸ਼ਨ ਮਿਸ਼ਨ 2.0 ਨੂੰ ਮਨਜ਼ੂਰੀ…
ਵੈਸ਼ਨਵ ਨੇ ਕਿਹਾ ਕਿ ਅਟਲ ਇਨੋਵੇਸ਼ਨ ਮਿਸ਼ਨ ਭਾਰਤ ਵਿੱਚ ਨੌਜਵਾਨਾਂ ਨੂੰ ਨਵੀਨਤਾ ਅਤੇ ਉੱਦਮ ਵਿੱਚ ਅੱਗੇ ਲਿਆਉਣ ਲਈ ਸ਼ੁਰੂ ਕੀਤਾ ਗਿਆ ਸੀ। ਕੇਂਦਰੀ ਮੰਤਰੀ ਮੰਡਲ ਨੇ 2,750 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲੇ ਅਟਲ ਇਨੋਵੇਸ਼ਨ ਮਿਸ਼ਨ 2.0 ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਾਨੂੰ ਇੰਪੁੱਟ ਪ੍ਰਾਪਤ ਹੋਏ ਹਨ ਕਿ ਵਿਦਿਆਰਥੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਪਹਿਲੇ ਸੰਸਕਰਣ ਵਿੱਚ ਸਥਾਨਕ ਭਾਸ਼ਾ ਦਾ ਕੋਈ ਸੰਕਲਪ ਨਹੀਂ ਸੀ। 30 ਅਜਿਹੇ ਇਨੋਵੇਸ਼ਨ ਸੈਂਟਰ ਖੋਲ੍ਹੇ ਜਾਣਗੇ ਜੋ ਸਥਾਨਕ ਭਾਸ਼ਾਵਾਂ ਵਿੱਚ ਕੰਮ ਕਰਨਗੇ।

ਇਸ਼ਤਿਹਾਰਬਾਜ਼ੀ

ਪੈਨ 2.0 ਦਾ ਐਲਾਨ…
ਵੈਸ਼ਨਵ ਨੇ ਕਿਹਾ ਕਿ ਸਰਕਾਰ ਨੇ ਪੈਨ 2.0 ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੇ ਤਹਿਤ ਪਰਮਾਨੈਂਟ ਅਕਾਊਂਟ ਨੰਬਰ (PAN) ਨੂੰ ਮੁਫ਼ਤ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। PAN 2.0 ਪ੍ਰੋਜੈਕਟ ‘ਤੇ 1435 ਕਰੋੜ ਰੁਪਏ ਖਰਚ ਕੀਤੇ ਜਾਣਗੇ।

Source link

Related Articles

Leave a Reply

Your email address will not be published. Required fields are marked *

Back to top button