SGPC ਦਾ ਨਵਾਂ ਪ੍ਰਧਾਨ ਕੌਣ? 28 ਅਕਤੂਬਰ 2024 ਨੂੰ ਹੋਵੇਗਾ ਜਨਰਲ ਇਜਲਾਸ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ।
ਸਿੱਖ ਕੌਮ ਦੀ ਪ੍ਰਤੀਨਿੱਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਇਸ ਵਾਰ ਜਨਰਲ ਇਜਲਾਸ 28 ਅਕਤੂਬਰ 2024 ਨੂੰ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਇਹ ਇਜਲਾਸ ਦੁਪਹਿਰ 12 ਵਜੇ ਕੀਤਾ ਜਾਵੇਗਾ।
— Harjinder Singh Dhami (@SGPCPresident) October 7, 2024
ਇਸ ਵਿੱਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
- First Published :