Punjab

CM Bhagwant Singh Mann – News18 ਪੰਜਾਬੀ


ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਾਕੀਆ ਅੰਦਾਜ਼ ‘ਚ ਕਿਹਾ ਹੈ ਕਿ ਪਤਾ ਨਹੀਂ ‘ਨਰਾਇਣ’ ਕਿਸ ਰੂਪ ‘ਚ ਮਿਲ ਸਕਦੇ ਹਨ। ਜਿਹੜੇ ਲੋਕ ਦੀਆਂ ਰੱਬ ਦੇ ਘਰ ਜਾ ਕੇ ਲੱਤਾਂ ਟੁੱਟ ਜਾਣ ਉਨ੍ਹਾਂ ਬਾਰੇ ਕੀ ਕਹੀਏ। CM ਮਾਨ ਦੇ ਇਸ ਬਿਆਨ ਨੂੰ ਸੁਖਬੀਰ ਸਿੰਘ ਬਾਦਲ ‘ਤੇ ਕੀਤੇ ਗਏ ਹਮਲੇ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕਿਉਂਕਿ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨੀਂ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਉਹ ਬਾਲ-ਬਾਲ ਬਚੇ ਸਨ।

ਇਸ਼ਤਿਹਾਰਬਾਜ਼ੀ

ਦਰਅਸਲ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਵਿਅਕਤੀ ਦਾ ਨਾਮ ਨਰਾਇਣ ਸਿੰਘ ਚੌੜਾ ਹੈ। ਸਭ ਤੋਂ ਵੱਡੀ ਲੱਗ ਇਹ ਹੈ ਕਿ ਇਹ ਬੁੜੇਲ ਜੇਲ੍ਹ ਬ੍ਰੇਕ ਕਾਂਡ ਦਾ ਮੁੱਖ ਮੁਲਜ਼ਮ ਹੈ। ਚੌੜਾ ਦਾ ਜਨਮ 4 ਅਪ੍ਰੈਲ 1956 ਵਿੱਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਚੌਰਾ ਵਿੱਚ ਹੋਇਆ ਸੀ। ਇਹ ਗਰਮਖਿਆਲੀ ਕਥਿਤ ਤੌਰ ‘ਤੇ ਗਰਮਖਿਆਲੀ ਲਿਬਰੇਸ਼ਨ ਫੋਰਸ ਅਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਚੇਅਰਮੈਨ ਨਰਿੰਦਰ ਸਿੰਘ ਚੌੜਾ ਦਾ ਭਰਾ ਹੈ।

ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਅਕਾਉਂਟ ‘ਤੇ ਪਾਈ ਇਕ ਪੋਸਟ ਰਾਹੀਂ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਮਲਾਵਰ ਨੂੰ ਕਾਬੂ ਕੀਤੇ ਜਾਣ ‘ਤੇ ਪੰਜਾਬ ਪੁਲਿਸ ਦੀ ਪਿੱਠ ਵੀ ਥਾਪੜੀ ਹੈ। CM ਮਾਨ ਨੇ ਪੰਜਾਬੀ ਅਤੇ ਹਿੰਦੀ ਵਿੱਚ ਕੀਤੇ ਆਪਣੇ ਟਵੀਟ ਵਿੱਚ ਲਿਖਿਆ ਹੈ, ‘‘ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ।’’

ਇਸ਼ਤਿਹਾਰਬਾਜ਼ੀ

ਪੁਲਿਸ ਦੇ ਮੁਤਾਬਕ ਨਰਾਇਣ ਸਿੰਘ ਚੌੜਾ ਦੇ ਖਿਲਾਫ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ‘ਚ ਐਕਸਪਲੋਸਿਵ ਐਕਟ ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਹੈ। ਉਹ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਤਹਿਤ ਕੇਸਾਂ ਵਿੱਚ ਵੀ ਮੁਲਜ਼ਮ ਹੈ। ਪੁਲਿਸ ਦਾ ਕਹਿਣਾ ਹੈ ਕਿ ਨਾਰਾਇਣ 1984 ਵਿੱਚ ਪਾਕਿਸਤਾਨ ਗਿਆ ਸੀ। ਚੌੜਾ ਨੇ ਬਗਾਵਤ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਪਾਕਿਸਤਾਨ ਵਿੱਚ ਰਹਿੰਦਿਆਂ ਚੌੜਾ ਨੇ ਕਥਿਤ ਤੌਰ ‘ਤੇ ਗੁਰੀਲਾ ਯੁੱਧ ਅਤੇ “ਦੇਸ਼ ਧ੍ਰੋਹੀ” ਸਾਹਿਤ ‘ਤੇ ਇੱਕ ਕਿਤਾਬ ਲਿਖੀ।

ਇਸ਼ਤਿਹਾਰਬਾਜ਼ੀ

ਦੂਜੇ ਪਾਸੇ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰੇ । ਚੌੜਾ ਨੇ ਭਾਵਨਾਵਾਂ ‘ਚ ਆ ਕੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਚੌੜਾ ਦੀ ਫੋਟੋ ਲਾ ਕੇ ਉਸ ਨੂੰ ਸਨਮਾਨ ਦੇਣ ਜਿਵੇਂ ਕਿ ਉਹ ਬਾਕੀ ਦੇ ਹਮਲਾਵਰਾਂ ਨੂੰ ਵੀ ਦਿੰਦੇ ਰਹੇ ਹਨ।

ਇਸ਼ਤਿਹਾਰਬਾਜ਼ੀ

ਇਸ ਦੇ ਨਾਲ ਹੀ ਬਿੱਟੂ ਨੇ ਹਮਲਾਵਰ ਨੂੰ ‘ਕੌਮ ਦਾ ਹੀਰਾ’ ਆਖਿਆ ਹੈ। ਇਸ ਹਮਲੇ ਦਾ ਅੱਤਵਾਦੀਆਂ ਤੇ ਗੈਂਗਸਟਰਾਂ ਨਾਲ ਕੋਈ ਵੀ ਲੈਣ ਦੇਣ ਨਹੀਂ ਹੈ। ਉਨ੍ਹਾਂ ਨੇ ਤੰਜ ਕੱਸਦਿਆਂ ਇਹ ਵੀ ਕਿਹਾ ਕਿ ਅਜਾਇਬਘਰ ਵਿੱਚ ਚੌੜਾ ਦੀ ਤਸਵੀਰ ਵੀ ਲਗਾਈ ਜਾਵੇ। ਉਨ੍ਹਾਂ ਨੇ ਬੇਅਦਬੀ ਨਾ ਸਹਿੰਦਿਆਂ ਹੋਇਆ ਹੀ ਸੁਖਬੀਰ ਬਾਦਲ ‘ਤੇ ਗੋਲੀ ਚਲਾਈ ਹੈ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button