Punjab

ਪੰਜਾਬ ਦੇ ਪ੍ਰਾਇਮਰੀ ਸਕੂਲਾਂ ‘ਚ ਫਿਨਲੈਂਡ ਦੀ ਤਰਜ਼ ‘ਤੇ ਹੋਵੇਗੀ ਪੜ੍ਹਾਈ, ਮਾਸਟਰ ਜਾਣਗੇ ਟ੍ਰੇਨਿੰਗ ‘ਤੇ

Primary Teachers Training In Finland: ਪੰਜਾਬ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਵਿਕਾਸ ਕਾਰਜਾਂ ਵਿੱਚ ਜੁਟੀ ਹੋਈ ਹੈ। ਰਾਜ ਵਿੱਚ ਚੰਗੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨਵੀਆਂ ਨੀਤੀਆਂ ਅਪਣਾ ਰਹੀ ਹੈ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖਿਆ ਪੱਧਰ ਨੂੰ ਲਗਾਤਾਰ ਉੱਚਾ ਚੁੱਕਣ ਲਈ ਨਵੀਆਂ ਪਹਿਲਕਦਮੀਆਂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਕਰ ਰਹੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਫਿਨਲੈਂਡ ਦੀ ਟਰਕੂ ਯੂਨੀਵਰਸਿਟੀ ਨਾਲ MoU ਸਹੀਬੰਦ ਕੀਤਾ ਹੈ।

ਇਸ਼ਤਿਹਾਰਬਾਜ਼ੀ

ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਹ ਸਿਖਲਾਈ ਪ੍ਰੋਗਰਾਮ 3 ਹਫ਼ਤਿਆਂ ਦਾ ਹੋਵੇਗਾ।ਟ੍ਰੇਨਿੰਗ ਤੋਂ ਬਾਅਦ ਅਧਿਆਪਕ ਬੱਚਿਆਂ ਨੂੰ ਫਿਨਲੈਂਡ ਦੀ ਤਰਜ਼ ‘ਤੇ ਇੱਥੇ ਪੜ੍ਹਾਈ ਕਰਵਾਉਣਗੇ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ‘ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

ਇਸ਼ਤਿਹਾਰਬਾਜ਼ੀ

ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਆਫ ਫਿਨਲੈਂਡ ਦਰਮਿਆਨ ਹੋਏ ਸਮਝੌਤੇ ਕਾਰਨ ਹੁਣ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਫਿਨਲੈਂਡ ਦੀ ਤਰਜ਼ ’ਤੇ ਸਿੱਖਿਆ ਕਰਵਾਈ ਜਾਵੇਗੀ। ਇਸ ਦੇ ਲਈ ਅਧਿਆਪਕਾਂ ਨੂੰ ਸਿਖਲਾਈ ਲਈ ਭੇਜਿਆ ਜਾਵੇਗਾ। ਟ੍ਰੇਨਿੰਗ ਤੋਂ ਬਾਅਦ ਅਧਿਆਪਕ ਬੱਚਿਆਂ ਨੂੰ ਫਿਨਲੈਂਡ ਦੀ ਤਰਜ਼ ‘ਤੇ ਇੱਥੇ ਪੜ੍ਹਾਈ ਕਰਵਾਉਣਗੇ।

ਇਸ਼ਤਿਹਾਰਬਾਜ਼ੀ

72 ਅਧਿਆਪਕਾਂ ਨੂੰ ਫਿਨਲੈਂਡ ਭੇਜਿਆ ਜਾਵੇਗਾ

ਇਸ਼ਤਿਹਾਰਬਾਜ਼ੀ

ਦੱਸਿਆ ਜਾ ਰਿਹਾ ਹੈ ਕਿ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਇਹ ਸਿਖਲਾਈ ਪ੍ਰੋਗਰਾਮ 3 ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ‘ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।  ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।  Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ।  ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button