Panchayat elections not held in this village for 60 years Panchayat elected in presence of Guru hdb – News18 ਪੰਜਾਬੀ

ਪੰਚਾਇਤੀ ਚੋਣਾਂ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੋਹੜਵਾਲਾ ਦੇ ਲੋਕ ਪਿਛਲੇ 60 ਸਾਲਾਂ ਤੋਂ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣ ਰਹੇ ਹਨ, ਪਿੰਡ ਦੇ ਲੋਕਾਂ ਨੇ ਵੱਡੀ ਪਹਿਲਕਦਮੀ ਕਰਦੇ ਹੋਏ ਪਿੰਡ ਦੇ ਨੌਜਵਾਨ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਨੂੰ ਪਿੰਡ ਦਾ ਸਰਪੰਚ ਚੁਣਿਆ ਹੈ।
ਇਹ ਵੀ ਪੜ੍ਹੋ:
ਹਾਈ ਕੋਰਟ ਪਹੁੰਚਿਆ ਗੁਰੀ ਔਜਲਾ… ਅੰਮ੍ਰਿਤਪਾਲ ਤੋਂ ਦੱਸਿਆ ਜਾਨ ਦਾ ਖ਼ਤਰਾ, ਡਿਬਰੂਗੜ੍ਹ ਜੇਲ੍ਹ ਤੋਂ ਸ਼ਿਫਟ ਕੀਤੇ ਜਾਣ ਦੀ ਮੰਗ
ਪਿੰਡ ਦੇ ਗੁਰਦੁਆਰਾ ਸਾਹਿਬ ਅੰਦਰ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ। ਉਪਰੰਤ ਪਿੰਡ ਦੇ ਲੋਕਾਂ ਨੇ ਨਵੇਂ ਚੁਣੇ ਸਰਪੰਚ ਮਨਪ੍ਰੀਤ ਸਿੰਘ ਨੂੰ ਅਸ਼ੀਰਵਾਦ ਦਿੱਤਾ ਅਤੇ ਆਸ ਪ੍ਰਗਟ ਕੀਤੀ ਕਿ ਮੰਨੂ ਮੱਲ੍ਹੀ ਪਿੰਡ ਦੇ ਵਿਕਾਸ ਲਈ ਅਤੇ ਪਿੰਡ ਨੂੰ ਸੁੰਦਰ ਬਣਾਉਣ ਲਈ ਕੰਮ ਕਰਨਗੇ।
ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਨੇ ਕਿਹਾ ਉਹ ਪਿੰਡ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ। ਜਿਨ੍ਹਾਂ ਦੇ ਸਰਬ ਸੰਮਤੀ ਨਾਲ ਮੈਨੂੰ ਪਿੰਡ ਦਾ ਸਰਪੰਚ ਚੁਣਿਆ ਹੈ ਅਤੇ ਪਿੰਡ ਦੇ ਵਿਕਾਸ ਲਈ ਉਹ ਪਿੰਡ ਦੇ ਲੋਕਾਂ ਨੂੰ ਨਾਲ ਲੈਕੇ ਕੰਮ ਕਰਨਗੇ, ਉਹਨਾਂ ਕਿਹਾ ਕਿ ਨੌਜਵਾਨਾਂ ਲਈ ਖਾਸ ਤੌਰ ਤੇ ਪਿੰਡ ਵਿੱਚ ਇਕ ਜਿੰਮ ਬਣਾਉਣਗੇ। ਜਿਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।