Punjab
ਪੰਜਾਬ ਪੁਲਿਸ ਵਿਚ 10 ਹਜ਼ਾਰ ਪੋਸਟਾਂ ਉਤੇ ਭਰਤੀ, DGP ਨੇ ਕੀਤਾ ਵੱਡਾ ਐਲਾਨ

ਪੰਜਾਬ ਪੁਲਿਸ ਵਿਚ ਭਰਤੀ ਸ਼ੁਰੂ ਹੋਣ ਵਾਲੀ ਹੈ। 10 ਹਜ਼ਾਰ ਪੋਸਟਾਂ ਭਰੀਆਂ ਜਾਣਗੀਆਂ। ਪੰਜਾਬ ਦੇ ਜੀਡੀਪੀ ਗੌਰਵ ਯਾਦਵ ਨੇ ਆਖਿਆ ਹੈ ਕਿ ਇਸ ਸਬੰਧੀ ਛੇਤੀ ਹੀ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਪੁਲਿਸ ਨੂੰ ਅਧੁਨਿਕ ਹਥਿਆਰ ਦਿੱਤੇ ਜਾਣ। ਉਸ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇ। ਇਸ ਸਬੰਧੀ ਉਪਰਾਲੇ ਜਾਰੀ ਹਨ। ਪੰਜਾਬ ਸਰਕਾਰ ਇਸ ਬਾਰੇ ਵਿਸ਼ੇਸ਼ ਧਿਆਨ ਦੇ ਰਹੀ ਹੈ।