Punjab

 ‘ਆਪ’ ਦਾ ਹਰਦੀਪ ਪੁਰੀ ‘ਤੇ ਪਲਟਵਾਰ, ਕਿਹਾ ਸ਼ਾਇਦ ਭਾਜਪਾ ਨੇਤਾ ਤੱਥਾਂ ਤੋਂ ਅਣਜਾਣ ਹਨ

ਚੰਡੀਗੜ੍ਹ – ਭਾਜਪਾ ਆਗੂ ਹਰਦੀਪ ਪੁਰੀ ‘ਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਲੱਗਦਾ ਹੈ ਕਿ ਕੇਂਦਰੀ ਮੰਤਰੀ ਤੱਥਾਂ ਤੋਂ ਅਣਜਾਣ ਹਨ ਇਸ ਲਈ ਉਹ ਇਸ ਤਰ੍ਹਾਂ ਦਗ ਬੇਬੁਨਿਆਦ ਬਿਆਨ ਦੇ ਰਹੇ ਹਨ। ‘ਆਪ’ ਨੇ ਕਿਹਾ ਕਿ ਹਰਦੀਪ ਪੁਰੀ ਨੂੰ ਆਪਣੇ ਕੈਬਨਿਟ ਸਾਥੀ ਸ਼ਿਵਰਾਜ ਸਿੰਘ ਚੌਹਾਨ ਤੋਂ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਕਮੀ ਬਾਰੇ ਪੁੱਛਣਾ ਚਾਹੀਦਾ ਹੈ।

ਇਸ਼ਤਿਹਾਰਬਾਜ਼ੀ

‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ਼ਾਇਦ ਹਰਦੀਪ ਪੁਰੀ ਨੂੰ ਤਾਜ਼ਾ ਅੰਕੜਿਆਂ ਦਾ ਪਤਾ ਨਹੀਂ ਹੈ, ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ 50% ਘਟ ਗਿਆ ਹੈ। ਕੁਝ ਦਿਨ ਪਹਿਲਾਂ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੁਦ ਕਿਹਾ ਸੀ ਕਿ ਇਸ ਵਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 45 ਫੀਸਦੀ ਦੀ ਕਮੀ ਆਈ ਹੈ। ਕੰਗ ਨੇ ਕਿਹਾ ਕਿ ਕਿਸਾਨ ਵੀ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦੇ। ਮਾਨ ਸਰਕਾਰ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਪਿਛਲੇ ਢਾਈ ਸਾਲਾਂ ਤੋਂ ਅਣਥੱਕ ਮਿਹਨਤ ਕੀਤੀ ਹੈ, ਹੁਣ ਉਨ੍ਹਾਂ ਦੀ ਮਿਹਨਤ ਰੰਗ ਲਿਆ ਰਹੀ ਹੈ। ਕੰਗ ਨੇ ਕਿਹਾ ਕਿ ਪੁਰੀ ਬੇਬੁਨਿਆਦ ਬਿਆਨ ਦੇ ਰਹੇ ਹਨ।

ਇਸ਼ਤਿਹਾਰਬਾਜ਼ੀ

ਕੰਗ ਨੇ ਅੱਗੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਾਜਪਾ ਦੀ ਧਰੁਵੀਕਰਨ ਦੀ ਰਾਜਨੀਤੀ ਫੇਲ ਹੋਈ ਹੈ, ਅਚਾਨਕ ਪੰਜਾਬ ਦੀ ਕਾਨੂੰਨ ਵਿਵਸਥਾ ਭਾਜਪਾ ਆਗੂਆਂ ਲਈ ਸਮੱਸਿਆ ਬਣ ਗਈ ਹੈ। ਕੰਗ ਨੇ ਕਿਹਾ ਕਿ ਨਸ਼ਾ ਗੁਜਰਾਤ ਤੋਂ ਆਉਂਦਾ ਹੈ, ਹਰਿਆਣਾ ਵਿਚ ਗੈਂਗਸਟਰਵਾਦ ਵਧ ਰਿਹਾ ਹੈ ਅਤੇ ਯੂਪੀ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਦਲਿਤਾਂ ਦੀ ਹਾਲਤ ਸਭ ਨੂੰ ਪਤਾ ਹੈ। ਕੰਗ ਨੇ ਪੁੱਛਿਆ ਕਿ ਇਨ੍ਹਾਂ ਸਾਰੇ ਸੂਬਿਆਂ ‘ਚ ਭਾਜਪਾ ਦਾ ਰਾਜ ਹੈ, ਭਾਜਪਾ ਨੇਤਾਵਾਂ ਦਾ ਇਸ ਬਾਰੇ ਕੀ ਕਹਿਣਾ ਹੈ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button