International

ਸਕੂਲ ਦੇ ਗੇਟ ਅੱਗੇ ਖੜ੍ਹੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਬੱਸ ਨੇ ਦਰੜਿਆ, 11 ਮੌਤਾਂ

China Bus Crash: ਚੀਨ ਵਿਚ ਇਕ ਵੱਡੇ ਹਾਦਸੇ ਦੀ ਖ਼ਬਰ ਆ ਰਹੀ ਹੈ। ਚੀਨ ਦੇ ਪੂਰਬੀ ਸੂਬੇ ਵਿੱਚ ਇੱਕ ਸਕੂਲ ਬੱਸ ਨੇ ਵਿਦਿਆਰਥੀਆਂ ਤੇ ਮਾਪਿਆਂ ਦੇ ਇੱਕ ਗਰੁੱਪ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 11 ਤੋਂ ਵੱਧ ਮੌਤਾਂ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਤੇ ਮਾਪੇ ਸਕੂਲ ਦੇ ਗੇਟ ਅੱਗੇ ਖੜ੍ਹੇ ਸਨ। ਇਸ ਦੌਰਾਨ ਸਕੂਲ ਦੀ ਹੀ ਬੇਕਾਬੂ ਬੱਸ ਨੇ ਉਨ੍ਹਾਂ ਨੂੰ ਦਰੜ ਦਿੱਤਾ।

ਇਸ਼ਤਿਹਾਰਬਾਜ਼ੀ

ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਸ਼ਾਂਦੋਂਗ ਸੂਬੇ ‘ਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਇਕ ਸਮੂਹ ਨੂੰ ਬੱਸ ਨੇ ਕੁਚਲ ਦਿੱਤਾ। ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ ਅਤੇ 13 ਜ਼ਖਮੀ ਹੋ ਗਏ। ਖਬਰਾਂ ਮੁਤਾਬਕ ਸਵੇਰੇ 7 ਵਜੇ ਤਾਈਆਨ ਸ਼ਹਿਰ ਦੇ ਇਕ ਸਕੂਲ ਦੇ ਗੇਟ ‘ਤੇ ਵਿਦਿਆਰਥੀ ਅਤੇ ਮਾਪੇ ਇੰਤਜ਼ਾਰ ਕਰ ਰਹੇ ਸਨ, ਇਸੇ ਦੌਰਾਨ ਹੀ ਹਾਦਸਾ ਵਾਪਰ ਗਿਆ।

ਇਸ਼ਤਿਹਾਰਬਾਜ਼ੀ

ਡੋਂਗਪਿੰਗ ਕਾਉਂਟੀ ਪੁਲਿਸ ਵਿਭਾਗ ਨੇ ਕਿਹਾ ਕਿ ਜਾਨਾਂ ਗੁਆਉਣ ਵਾਲਿਆਂ ਵਿੱਚ ਛੇ ਮਾਪੇ ਅਤੇ ਪੰਜ ਵਿਦਿਆਰਥੀ ਸ਼ਾਮਲ ਹਨ। ਜ਼ਖਮੀਆਂ ‘ਚੋਂ ਇਕ ਦੀ ਹਾਲਤ ਨਾਜ਼ੁਕ ਹੈ, ਜਦਕਿ ਬਾਕੀਆਂ ਦੀ ਹਾਲਤ ਸਥਿਰ ਹੈ। ਹਾਲਾਂਕਿ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਬੱਸ ਡਰਾਈਵਰ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button