International

ਵਿਸ਼ਵ ਯੁੱਧ ਸ਼ੁਰੂ! ਇਜ਼ਰਾਈਲ ਤੇ ਲਿਬਨਾਨ ਵੱਲੋਂ ਇਕ ਦੂਜੇ ’ਤੇ ਹਵਾਈ ਹਮਲੇ, 150 ਰਾਕੇਟ ਦਾਗੇ, ਦੇਖੋ ਤਬਾਹੀ ਦੀ ਵੀਡੀਓ

ਹਿਜ਼ਬੁੱਲਾ ਨੇ ਐਤਵਾਰ ਨੂੰ ਇਜ਼ਰਾਈਲ ਉਤੇ 150 ਤੋਂ ਵੱਧ ਰਾਕੇਟ ਦਾਗੇ। ਦੂਜੇ ਪਾਸੇ ਜਿਵੇਂ ਹੀ ਇਜ਼ਰਾਈਲੀ ਫੌਜ ਨੂੰ ਇਨ੍ਹਾਂ ਹਮਲਿਆਂ ਦੀਆਂ ਤਿਆਰੀਆਂ ਬਾਰੇ ਪਤਾ ਲੱਗਾ ਤਾਂ ਉਸ ਨੇ ਦੱਖਣੀ ਲਿਬਨਾਨ ‘ਚ ਉਸ ਦੇ ਟਿਕਾਣਿਆਂ ‘ਤੇ ਜ਼ਬਰਦਸਤ ਹਵਾਈ ਹਮਲਾ ਕਰ ਦਿੱਤਾ। ਇਜ਼ਰਾਈਲ ਨੇ ਹਿਜ਼ਬੁੱਲਾ ਦੇ ਮਿਜ਼ਾਈਲ ਅਤੇ ਡਰੋਨ ਹਮਲਿਆਂ ਬਾਰੇ ਆਪਣੇ ਨਾਗਰਿਕਾਂ ਨੂੰ ਸੁਚੇਤ ਕੀਤਾ ਹੈ। ਇਸ ਦੌਰਾਨ, ਲੇਬਨਾਨ ਦੇ ਨਾਲ ਲੱਗਦੇ ਇਜ਼ਰਾਈਲ ਦੇ ਉੱਤਰੀ ਹਿੱਸੇ ਵਿੱਚ ਅਲਰਟ ਸਾਇਰਨ ਸੁਣਿਆ ਗਿਆ।

ਇਸ਼ਤਿਹਾਰਬਾਜ਼ੀ
ਇਸ਼ਤਿਹਾਰਬਾਜ਼ੀ

‘ਹਿਜ਼ਬੁੱਲਾ ਨੇ 150 ਪ੍ਰੋਜੈਕਟਾਈਲ ਲਾਂਚ ਕੀਤੇ’
ਇਜ਼ਰਾਈਲੀ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, ‘ਹਿਜ਼ਬੁੱਲਾ ਨੇ ਲੇਬਨਾਨ ਤੋਂ ਇਜ਼ਰਾਈਲੀ ਖੇਤਰ ਵੱਲ 150 ਤੋਂ ਵੱਧ ਪ੍ਰੋਜੈਕਟਾਈਲ ਲਾਂਚ ਕੀਤੇ ਹਨ, ਜਿਨ੍ਹਾਂ ਨੂੰ ਆਇਰਨ ਡੋਮ ਦੁਆਰਾ ਤਬਾਹ ਕਰ ਦਿੱਤਾ ਗਿਆ ਸੀ, ਅਸੀਂ ਅੱਤਵਾਦੀ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਂਦੇ ਹਾਂ, ਉਹ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ।’

ਇਸ਼ਤਿਹਾਰਬਾਜ਼ੀ

ਇਨ੍ਹਾਂ ਹਮਲਿਆਂ ਕਰਕੇ ਜਿੱਥੇ ਖਿੱਤੇ ਵਿਚ ਅਮਰੀਕਾ, ਇਰਾਨ ਤੇ ਖੇਤਰ ਦੇ ਦਹਿਸ਼ਤੀ ਸਮੂਹਾਂ ਵਿਚਾਲੇ ਵੱਡੀ ਜੰਗ ਲੱਗਣ ਦਾ ਖ਼ਤਰਾ ਵਧ ਗਿਆ ਹੈ, ਉਥੇ ਪਿਛਲੇ ਦਸ ਮਹੀਨਿਆਂ ਤੋਂ ਗਾਜ਼ਾ ਵਿਚ ਜੰਗਬੰਦੀ ਸਮਝੌਤੇ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਸੱਟ ਵੱਜ ਸਕਦੀ ਹੈ।

ਇਸ ਦੌਰਾਨ ਐਤਵਾਰ ਸਵੇਰੇ ਦੱਖਣੀ ਲੇਬਨਾਨ ਦੇ ਲੋਕਾਂ ਨੂੰ ਜਾਰੀ ਕੀਤੇ ਗਏ ਸੰਦੇਸ਼ ਵਿਚ ਇਜ਼ਰਾਈਲੀ ਫੌਜ ਨੇ ਕਿਹਾ, ‘ਅਸੀਂ ਤੁਹਾਡੇ ਘਰਾਂ ਦੇ ਨੇੜੇ ਇਜ਼ਰਾਈਲੀ ਖੇਤਰ ‘ਤੇ ਵੱਡੇ ਪੱਧਰ ‘ਤੇ ਹਮਲੇ ਕਰਨ ਲਈ ਹਿਜ਼ਬੁੱਲਾ ਦੀਆਂ ਤਿਆਰੀਆਂ ‘ਤੇ ਨਜ਼ਰ ਰੱਖ ਰਹੇ ਹਾਂ। ਤੁਸੀਂ ਖਤਰੇ ਵਿੱਚ ਹੋ, ਤੁਰੰਤ ਇਲਾਕਾ ਛੱਡ ਦਿਓ। ਅਸੀਂ ਹਿਜ਼ਬੁੱਲਾ ਦੇ ਟਿਕਾਣਿਆਂ ‘ਤੇ ਹਮਲਾ ਕਰ ਰਹੇ ਹਾਂ ਅਤੇ ਉਨ੍ਹਾਂ ਨੂੰ ਤਬਾਹ ਕਰ ਰਹੇ ਹਾਂ।

ਇਸ਼ਤਿਹਾਰਬਾਜ਼ੀ

ਇਜ਼ਰਾਇਲੀ ਫੌਜ ਨੇ ਕਿਹਾ ਕਿ ਹਿਜ਼ਬੁੱਲ੍ਹਾ ਵੱਲੋਂ ਇਜ਼ਰਾਈਲ ਵੱਲ ਰਾਕੇਟ ਤੇ ਮਿਜ਼ਾਈਲਾਂ ਨਾਲ ਹਮਲਾ ਕੀਤੇ ਜਾਣ ਦੀਆਂ ਵਿਉਂਤਾਂ ਘੜੀਆਂ ਜਾ ਰਹੀਆਂ ਸਨ। ਹਾਲਾਂਕਿ ਕੁਝ ਦੇਰ ਮਗਰੋਂ ਹਿਜ਼ਬੁੱਲ੍ਹਾ ਨੇ ਇਜ਼ਰਾਈਲ ਦੇ ਫੌਜੀ ਟਿਕਾਣਿਆਂ ’ਤੇ ਹਮਲੇ ਦਾ ਐਲਾਨ ਕਰ ਦਿੱਤਾ। ਦੋਵਾਂ ਧਿਰਾਂ ਵੱਲੋਂ ਇਹ ਹਮਲੇ ਅਜਿਹੇ ਮੌਕੇ ਕੀਤੇ ਗਏ ਹਨ ਜਦੋਂ ਇਜ਼ਰਾਈਲ-ਹਮਾਸ ਜੰਗ ਦੇ ਖਾਤਮੇ ਲਈ ਮਿਸਰ ਗੱਲਬਾਤ ਦੇ ਇਕ ਹੋਰ ਗੇੜ ਦੀ ਮੇਜ਼ਬਾਨੀ ਕਰ ਰਿਹਾ ਹੈ।

ਇਸ਼ਤਿਹਾਰਬਾਜ਼ੀ

ਹਿਜ਼ਬੁੱਲ੍ਹਾ ਨੇ ਕਿਹਾ ਸੀ ਕਿ ਜੇ ਗਾਜ਼ਾ ਵਿਚ ਜੰਗਬੰਦੀ ਹੁੰਦੀ ਹੈ ਤਾਂ ਉਹ ਜੰਗ ਰੋਕਣ ਲਈ ਤਿਆਰ ਹੈ। ਉਧਰ ਇਰਾਨ ਵੱਲੋਂ ਹਮਾਸ ਤੇ ਹਿਜ਼ਬੁੱਲ੍ਹਾ ਦੋਵਾਂ ਜਥੇਬੰਦੀਆਂ ਦੇ ਨਾਲ ਸੀਰੀਆ, ਇਰਾਕ ਤੇ ਯਮਨ ਵਿਚ ਦਹਿਸ਼ਤਗਰਦਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਹਿਜ਼ਬੁੱਲ੍ਹਾ ਵੱਲੋਂ ਹਮਲਿਆਂ ਦੇ ਕੀਤੇ ਐਲਾਨ ਮਗਰੋਂ ਪੂਰੇ ਉੱਤਰੀ ਇਜ਼ਰਾਈਲ ਵਿਚ ਸਾਇਰਨ ਵੱਜਦੇ ਰਹੇ ਤੇ ਇਜ਼ਰਾਈਲ ਦੇ ਬੈਨ-ਗੁਰੀਅਨ ਕੌਮਾਂਤਰੀ ਹਵਾਈ ਅੱਡੇ ’ਤੇ ਆਉਣ ਵਾਲੀਆਂ ਉਡਾਣਾਂ ਨੂੰ ਹੋਰ ਪਾਸੇ ਡਾਇਵਰਟ ਕਰਨਾ ਪਿਆ ਤੇ ਕੁਝ ਦੇਰ ਲਈ ਜਹਾਜ਼ਾਂ ਨੂੰ ਉਡਾਣ ਭਰਨ ਤੋਂ ਰੋਕ ਦਿੱਤਾ।

ਇਸ਼ਤਿਹਾਰਬਾਜ਼ੀ

ਰੀਅਰ ਐਡਮਿਰਲ ਡੈਨੀਅਲ ਹਗਾਰੀ ਨੇ ਕਿਹਾ ਕਿ ਦਰਜਨਾਂ ਜੰਗੀ ਜਹਾਜ਼ਾਂ ਨੇ ਦੱਖਣੀ ਲਿਬਨਾਨ ਵਿਚ ਹਿਜ਼ਬੁੱਲ੍ਹਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਹਵਾਈ ਸੈਨਾ, ਜੰਗੀ ਬੇੜਿਆਂ ਤੇ ਜੰਗੀ ਜਹਾਜ਼ਾਂ ਵੱਲੋਂ ਇਜ਼ਰਾਈਲ ਦੇ ਹਵਾਈ ਖੇਤਰ ਦੀ ਸੁਰੱਖਿਆ ਕੀਤੀ ਜਾ ਰਹੀ ਹੈ।

Source link

Related Articles

Leave a Reply

Your email address will not be published. Required fields are marked *

Back to top button