International
ਇਸ ਦੇਸ਼ ਤੋਂ ਹਨ ਸਭ ਅਮਰੀਕਾ ਵਿੱਚ ਜ਼ਿਆਦਾਤਰ ਗ਼ੈਰ-ਕਾਨੂੰਨੀ ਪ੍ਰਵਾਸੀ, ਭਾਰਤ ਨਹੀਂ…

ਹੁਣ ਜੇਕਰ ਤੁਸੀਂ ਸੋਚ ਰਹੇ ਹੋ ਕਿ ਭਾਰਤ ਦੇ ਜ਼ਿਆਦਾਤਰ ਲੋਕ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਹਨ ਤਾਂ ਤੁਸੀਂ ਗਲਤ ਹੋ, ਕਿਉਂਕਿ ਦੁਨੀਆ ਦੇ ਦੂਜੇ ਦੇਸ਼ਾਂ ਦੇ ਲੋਕਾਂ ਵਿੱਚ ਅਮਰੀਕਾ ਜਾਣ ਲਈ ਬਹੁਤ ਮੁਕਾਬਲਾ ਹੈ। ਮੈਕਸੀਕੋ ਉਹ ਦੇਸ਼ ਹੈ ਜਿਸ ਦੇ ਸਭ ਤੋਂ ਵੱਧ ਲੋਕ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿੰਦੇ ਹਨ। ਜਿਨ੍ਹਾਂ ਨੂੰ ਹੁਣ ਗ੍ਰਿਫ਼ਤਾਰ ਕੀਤੇ ਜਾਣ ਅਤੇ ਫਿਰ ਦੇਸ਼ ਨਿਕਾਲਾ ਦਿੱਤੇ ਜਾਣ ਦੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਊ ਰਿਸਰਚ ਸੈਂਟਰ ਦੇ ਅੰਕੜੇ ਦਰਸਾਉਂਦੇ ਹਨ ਕਿ ਅਮਰੀਕਾ ਵਿੱਚ 10 ਮਿਲੀਅਨ ਤੋਂ ਵੱਧ ਲੋਕ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਹਨ। ਜਿਨ੍ਹਾਂ ਵਿੱਚੋਂ 40 ਲੱਖ ਤੋਂ ਵੱਧ ਲੋਕ ਮੈਕਸੀਕੋ ਤੋਂ ਹਨ।