Sports
ਕਰਾਚੀ ਸਟੇਡੀਅਮ 'ਚ ਬਾਕੀ ਦੇਸ਼ਾਂ ਦੇ ਨਾਲ ਨਹੀਂ ਲੱਗਿਆ ਭਾਰਤ ਦਾ ਤਿਰੰਗਾ…

ਆਈਸੀਸੀ ਨੇ ਚੈਂਪੀਅਨਜ਼ ਟਰਾਫੀ 2025 ਦੀ ਮੇਜ਼ਬਾਨੀ ਪਾਕਿਸਤਾਨ ਨੂੰ ਦਿੱਤੀ ਹੈ। ਪਰ ਬੀਸੀਸੀਆਈ ਨੇ ਟੀਮ ਇੰਡੀਆ ਨੂੰ ਪਾਕਿਸਤਾਨ ਭੇਜਣ ਤੋਂ ਇਨਕਾਰ ਕਰ ਦਿੱਤਾ। ਕਾਫ਼ੀ ਦੇਰ ਤੱਕ ਟਾਲ-ਮਟੋਲ ਕਰਨ ਤੋਂ ਬਾਅਦ, ਅੰਤ ਵਿੱਚ ਇਹ ਫੈਸਲਾ ਲਿਆ ਗਿਆ ਕਿ ਭਾਰਤੀ ਟੀਮ ਪਾਕਿਸਤਾਨ ਨਹੀਂ ਜਾਵੇਗੀ; ਟੀਮ ਆਪਣੇ ਸਾਰੇ ਮੈਚ ਦੁਬਈ ਵਿੱਚ ਖੇਡੇਗੀ। ਜੇਕਰ ਟੀਮ ਇੰਡੀਆ ਸੈਮੀਫਾਈਨਲ ਅਤੇ ਫਾਈਨਲ ਵਿੱਚ ਪਹੁੰਚਦੀ ਹੈ ਤਾਂ ਉਹ ਮੈਚ ਵੀ ਉੱਥੇ ਹੀ ਹੋਣਗੇ। ਜਦੋਂ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਲੱਗਿਆ ਕਿ ਉਹ ਇਸ ਆਈਸੀਸੀ ਟੂਰਨਾਮੈਂਟ ਦੀ ਮੇਜ਼ਬਾਨੀ ਦੇ ਅਧਿਕਾਰ ਗੁਆ ਸਕਦਾ ਹੈ, ਤਾਂ ਉਹ ਇਸ ਲਈ ਸਹਿਮਤ ਹੋ ਗਿਆ।