Weather Alert- ਪੰਜਾਬ ‘ਚ ਇਕਦਮ ਬਦਲਿਆ ਮੌਸਮ, ਇਨ੍ਹਾਂ ਖੇਤਰਾਂ ਵਿਚ ਭਾਰੀ ਬਾਰਸ਼ ਦੀ ਚਿਤਾਵਨੀ

Heavy Rain Alert- ਉੱਤਰੀ ਭਾਰਤ ਵਿਚ ਮੌਸਮ ਇਕਦਮ ਬਦਲਣ ਲੱਗਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 12 ਤੋਂ 13 ਨਵੰਬਰ ਤੱਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਵੀ ਠੰਢ ਵੀ ਵਧੇਗੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਸ਼ਾਮ ਤੋਂ ਹੀ ਬੱਦਲ ਛਾਏ ਹੋਏ ਹਨ।
ਅਗਲੇ 12 ਘੰਟਿਆਂ ‘ਚ ਦੱਖਣੀ ਬੰਗਾਲ ਦੀ ਖਾੜੀ ‘ਚ ਚੱਕਰਵਾਤ ਬਣੇਗਾ। ਇਸ ਕਾਰਨ ਸੋਮਵਾਰ ਤੋਂ ਬਾਅਦ 4 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਦੀ ਚਿਤਾਵਨੀ (weather update rain) ਜਾਰੀ ਕੀਤੀ ਹੈ। ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦੱਖਣੀ-ਪੱਛਮੀ ਬੰਗਾਲ ਦੀ ਖਾੜੀ ਉਤੇ ਘੱਟ ਦਬਾਅ ਬਣ ਗਿਆ ਹੈ।
ਆਈਐਮਡੀ ਨੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਕੇਰਲ ਵਿੱਚ 12 ਤੋਂ 15 ਨਵੰਬਰ ਤੱਕ ਭਾਰੀ ਮੀਂਹ (punjab haryana weather update) ਪੈਣ ਦੀ ਸੰਭਾਵਨਾ ਹੈ। ਖੇਤਰੀ ਮੌਸਮ ਵਿਗਿਆਨ ਕੇਂਦਰ (RMC) ਮੁਤਾਬਕ ਸ਼ੁੱਕਰਵਾਰ ਤੱਕ ਚੇਨਈ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਅੱਜ (12 ਨਵੰਬਰ 2024) ਚੇਨਈ, ਤਿਰੂਵੱਲੁਰ, ਕਾਂਚੀਪੁਰਮ, ਚੇਂਗਲਪੱਟੂ, ਕੁੱਡਲੋਰ, ਮੇਇਲਾਦੁਥੁਰਾਈ, ਨਾਗਪੱਟੀਨਮ, ਤੰਜਾਵੁਰ, ਤਿਰੂਵਰੂਰ, ਪੁਡੁੱਕੋੱਟਈ, ਰਾਮਨਾਥਪੁਰਮ, ਵਿੱਲੂਕੁਲਾਚਲਮ, ਕਰਾਨਾਥਪੁਰਮ, ਵਿੱਲੂਕੁਚਲਮ ਖੇਤਰ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਰਾਤ ਭਰ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਚੇਨਈ, ਤਾਮਿਲਨਾਡੂ ‘ਚ ਸਕੂਲ ਛੁੱਟੀ (Schools shut in Chennai) ਦਾ ਐਲਾਨ ਕਰ ਦਿੱਤਾ ਹੈ।
ਆਈਐਮਡੀ ਅਨੁਸਾਰ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਹਿਮਾਲੀਅਨ ਖੇਤਰ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਦੋਂ ਕਿ ਦੇਸ਼ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ
ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਸਵੇਰੇ ਅਤੇ ਰਾਤ ਨੂੰ ਗੁਲਾਬੀ ਠੰਡ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਕੁਝ ਦਿਨ ਹੋਰ ਮੌਸਮ ਅਜਿਹਾ ਹੀ ਰਹੇਗਾ। ਨਾਲ ਹੀ, ਇਸ ਹਫਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ ਅਤੇ ਘੱਟੋ-ਘੱਟ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਉੱਤਰੀ ਭਾਰਤ ਵਿਚ 4 ਦਿਨਾਂ ਤੱਕ ਮੌਸਮ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਣ ਵਾਲਾ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ।
ਯੂਪੀ ਅਤੇ ਬਿਹਾਰ ਵਿੱਚ ਮੌਸਮ ਦਾ ਪੈਟਰਨ ਬਦਲਿਆ
ਉੱਤਰੀ ਭਾਰਤ ਦੇ ਦੋ ਰਾਜਾਂ ਯੂਪੀ ਅਤੇ ਬਿਹਾਰ ਵਿੱਚ ਮੌਸਮ ਦਾ ਪੈਟਰਨ ਬਦਲ ਗਿਆ ਹੈ। ਨਵੰਬਰ ਦੇ ਦੂਜੇ ਹਫ਼ਤੇ ਵੀ ਪੂਰੀ ਤਰ੍ਹਾਂ ਠੰਢ ਨਹੀਂ ਪੈ ਰਹੀ ਹੈ। ਹਾਲਾਂਕਿ, ਪੱਛਮੀ ਯੂਪੀ ਵਿਚ ਸਵੇਰੇ ਅਤੇ ਸ਼ਾਮ ਨੂੰ ਠੰਡ ਮਹਿਸੂਸ ਕੀਤੀ ਜਾ ਸਕਦੀ ਹੈ। ਠੰਡ ਦਾ ਹਲਕਾ ਅਸਰ ਹੁਣ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼ ਵਿੱਚ 15 ਨਵੰਬਰ ਤੱਕ ਮੌਸਮ ਸਾਫ਼ ਰਹੇਗਾ।
ਦੂਜੇ ਪਾਸੇ ਬਿਹਾਰ ‘ਚ ਵੀ ਸਰਦੀਆਂ ਨੇ ਅਜੇ ਪੂਰੀ ਤਰ੍ਹਾਂ ਦਸਤਕ ਨਹੀਂ ਦਿੱਤੀ ਹੈ, ਭਾਵੇਂ ਰਾਤਾਂ ਠੰਡੀਆਂ ਹੋਣ ਲੱਗ ਪਈਆਂ ਹਨ। ਮੌਸਮ ਵਿਭਾਗ ਅਨੁਸਾਰ ਅਗਲੇ 3-4 ਦਿਨਾਂ ਤੱਕ ਮੌਸਮ ਸਾਫ਼ ਰਹੇਗਾ, ਹਾਲਾਂਕਿ ਤਾਪਮਾਨ ਵਿੱਚ ਗਿਰਾਵਟ ਨਹੀਂ ਆਵੇਗੀ। ਸਵੇਰ ਅਤੇ ਸ਼ਾਮ ਦੀ ਠੰਢ ਨੇ ਹੁਣ ਕਈ ਜ਼ਿਲ੍ਹਿਆਂ ਵਿੱਚ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਰਾਜਧਾਨੀ ਪਟਨਾ ‘ਚ ਵੀ ਲੋਕ ਗਰਮ ਕੱਪੜਿਆਂ ‘ਚ ਦੇਖੇ ਜਾ ਸਕਦੇ ਹਨ।