Punjab

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ?

ਲਾਰੈਂਸ ਬਿਸ਼ਲੋਈ ਗਰੋਹ ਨੇ ਇਕ ਕਥਿਤ ਪੋਸਟ ਪਾ ਕੇ ਬਾਬਾ ਸਿੱਦੀਕੀ ਦੀ ਹੱਤਿਆ ਦੀ ਜ਼ਿੰਮੇਵਾਰੀ ਲੈ ਲਈ ਹੈ। ਸ਼ੁਭੂ ਲੋਨਕਰ ਮਹਾਰਾਸ਼ਟਰ ਨਾਂ ਦੇ ਯੂਜ਼ਰ ਨੇ ਸੋਸ਼ਲ ਮੀਡੀਆ ਉਤੇ ਲਾਰੈਂਸ ਤੇ ਉਸ ਦੇ ਸਾਥੀਆਂ ਨੂੰ ਟੈਗ ਕਰਦਿਆਂ ਕਿਹਾ ਹੈ ਕਿ ਸਲਮਾਨ ਖਾਨ, ਅਸੀਂ ਇਹ ਜੰਗ ਨਹੀਂ ਚਾਹੁੰਦੇ ਸੀ ਪਰ ਤੂੰ ਸਾਡੇ ਭਾਈ ਦਾ ਨੁਕਸਾਨ ਕਰਵਾਇਆ, ਅੱਜ ਜੋ ਬਾਬਾ ਸਿੱਦੀਕੀ ਦੀਆਂ ਸਿਫਤਾਂ ਦੇ ਪੁਲ ਬੰਨ੍ਹ ਰਹੇ ਹੋ ਉਹ ਇਕ ਸਮੇਂ ਦਾਊਦ ਨਾਲ ਮਕੋਕਾ ਐਕਟ ਹੇਠ ਸੀ। ਜੇ ਕੋਈ ਸਾਡੇ ਭਾਈ ਨੂੰ ਮਰਵਾਏਗਾ ਤਾਂ ਅਸੀਂ ਜਵਾਬ ਦੇਵਾਂਗੇ।’ ਹਾਲਾਂਕਿ ਨਿਊਜ਼ 18 ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ।

ਇਸ਼ਤਿਹਾਰਬਾਜ਼ੀ

ਉਧਰ, ਸਲਮਾਨ ਖਾਨ ਦੀ ਬਾਂਦਰਾ ਰਿਹਾਇਸ਼ ਉਤੇ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ ਕਿਉਂਕਿ ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੋਈ ਹੈ। ਜਾਣਕਾਰੀ ਅਨੁਸਾਰ ਬਾਬਾ ਕੋਲ ਵਾਈ ਸਕਿਉਰਿਟੀ ਸੀ, ਪਰ ਵਾਰਦਾਤ ਵੇਲੇ ਉਨ੍ਹਾਂ ਨਾਲ ਕੋਈ ਵੀ ਕਾਂਸਟੇਬਲ ਨਹੀਂ ਸੀ।

ਪੁਲਿਸ ਅਨੁਸਾਰ ਹਮਲਾਵਰਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ ਤੇ ਤਿੰਨ ਵਿਚੋਂ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁੱਛਗਿਛ ਵਿਚ ਉਨ੍ਹਾਂ ਨੇ ਦੱਸਿਆ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਬਾਬਾ ਦੀ ਰੇਕੀ ਕਰ ਰਹੇ ਸਨ।

ਇਸ਼ਤਿਹਾਰਬਾਜ਼ੀ

ਸਾਬਕਾ ਮੰਤਰੀ MLA ਅਤੇ ਸਲਮਾਨ ਖਾਨ ਸ਼ਾਹਰੁਖ ਖਾਨ ਦੇ ਕਰੀਬੀ NCP ਆਗੂ ਬਾਬਾ ਸਿੱਦੀਕੀ ਦੀ ਮੁੰਬਈ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਸਮੇਂ ਮੁੰਬਈ ‘ਚ ਦੁਸਹਿਰੇ ਉਤੇ ਪਟਾਕੇ ਚਲਾਏ ਜਾ ਰਹੇ ਸਨ, ਉਸੇ ਸਮੇਂ ਗੋਲੀਆਂ ਦੀ ਆਵਾਜ਼ ਨਾਲ ਸ਼ਹਿਰ ਹਿੱਲ ਗਿਆ। ਮੁੰਬਈ ਦੇ ਬਾਂਦਰਾ ਈਸਟ ਇਲਾਕੇ ‘ਚ ਬਾਬਾ ਸਿੱਦੀਕੀ ‘ਤੇ ਭਾਰੀ ਗੋਲੀਬਾਰੀ ਹੋਈ।

ਇਸ਼ਤਿਹਾਰਬਾਜ਼ੀ

ਦੋ ਗੋਲੀਆਂ ਉਨ੍ਹਾਂ ਦੀ ਛਾਤੀ ਵਿੱਚ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਬਾਬਾ ਸਿੱਦੀਕੀ ‘ਤੇ ਉਸ ਸਮੇਂ ਗੋਲੀਬਾਰੀ ਹੋਈ ਜਦੋਂ ਉਹ ਆਪਣੇ ਪੁੱਤਰ ਅਤੇ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਸਨ। ਮੁੰਬਈ ਪੁਲਸ ਨੇ ਇਸ ਮਾਮਲੇ ‘ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਬਾਬਾ ਸਿੱਦੀਕੀ ਨੂੰ ਕਿਸ ਨੇ ਮਾਰਿਆ?

ਇਸ਼ਤਿਹਾਰਬਾਜ਼ੀ

ਬਾਬਾ ਸਿੱਦੀਕੀ ਦੀ ਹੱਤਿਆ ਕਿਸਨੇ ਕੀਤੀ, ਇਸ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ। ਮੁੰਬਈ ਪੁਲਿਸ ਨੂੰ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਪੁਲਿਸ ਇਸ ਕਤਲ ਦੀ ਗੁੱਥੀ ਸੁਲਝਾਉਣ ਵਿੱਚ ਲੱਗੀ ਹੋਈ ਹੈ।

Source link

Related Articles

Leave a Reply

Your email address will not be published. Required fields are marked *

Back to top button