International

US: 1600 ਸਰਕਾਰੀ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ, ਬਾਕੀਆਂ ਨੂੰ ਛੁੱਟੀ ਉਤੇ ਭੇਜਿਆ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (USAID) ਦੇ 1600 ਕਰਮਚਾਰੀਆਂ ਦੀ ਛਾਂਟੀ ਦਾ ਐਲਾਨ ਕੀਤਾ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕਈ ਹੋਰ ਮੁਲਾਜ਼ਮਾਂ ਨੂੰ ਛੁੱਟੀ ‘ਤੇ ਭੇਜ ਦਿੱਤਾ ਜਾਵੇਗਾ। ਟਰੰਪ ਪ੍ਰਸ਼ਾਸਨ ਵੱਲੋਂ ਇਹ ਕਦਮ ਹਾਲ ਹੀ ਵਿਚ ਇਕ ਸੰਘੀ ਜੱਜ ਵੱਲੋਂ ਦੁਨੀਆ ਭਰ ਵਿੱਚ USAID ਦੇ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਚੁੱਕਿਆ ਗਿਆ ਹੈ।

ਇਸ਼ਤਿਹਾਰਬਾਜ਼ੀ

ਦੱਸ ਦਈਏ ਕਿ ਹਾਲ ਹੀ ਵਿਚ ਇਸ ਮਾਮਲੇ ‘ਚ ਸੁਣਵਾਈ ਦੌਰਾਨ ਅਮਰੀਕੀ ਜ਼ਿਲਾ ਜੱਜ ਕਾਰਲ ਨਿਕੋਲਸ ਨੇ ਇਕ ਮਾਮਲੇ ਵਿਚ ਸਰਕਾਰ ਦੀ ਯੋਜਨਾ ‘ਤੇ ਲਗਾਈ ਗਈ ਆਪਣੀ ਅਸਥਾਈ ਰੋਕ ਹਟਾਉਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਇਹ ਕਦਮ ਚੁੱਕਣ ਦੀ ਇਜਾਜ਼ਤ ਮਿਲ ਗਈ ਸੀ।

ਟਰੰਪ ਪ੍ਰਸ਼ਾਸਨ ਨੇ ਐਤਵਾਰ ਨੂੰ ਕਿਹਾ ਕਿ ਉਹ ਯੂਐੱਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ ਦੇ ਸਟਾਫ ਦੇ ਇਕ ਹਿੱਸੇ ਨੂੰ ਛੱਡ ਕੇ ਬਾਕੀ ਸਾਰੇ ਦੁਨੀਆ ਭਰ ਦੇ ਕਰਮਚਾਰੀਆਂ ਨੂੰ ਛੁੱਟੀ ਉਤੇ ਭੇਜ ਰਿਹਾ ਹੈ ਅਤੇ 1600 ਯੂਐੱਸ-ਅਧਾਰਤ ਸਟਾਫ ਦੀਆਂ ਅਸਾਮੀਆਂ ਨੂੰ ਖਤਮ ਕਰ ਰਿਹਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਅਤੇ ਸਹਿਯੋਗੀ ਐਲਨ ਮਸਕ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਦੇ ਆਕਾਰ ਨੂੰ ਘਟਾਉਣ ਲਈ ਵਿਆਪਕ ਮੁਹਿੰਮ ਵਿਚ ਛੇ ਦਹਾਕੇ ਪੁਰਾਣੀ ਸਹਾਇਤਾ ਅਤੇ ਵਿਕਾਸ ਏਜੰਸੀ ਨੂੰ ਖਤਮ ਕਰਨ ਦੇ ਉਨ੍ਹਾਂ ਦੇ ਟੀਚੇ ਲੲਂੀ ਵੱਡਾ ਕਦਮ ਹੈ।

ਇਸ਼ਤਿਹਾਰਬਾਜ਼ੀ

ਦਰਅਸਲ ਸ਼ੁੱਕਰਵਾਰ ਨੂੰ ਇੱਕ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਨੂੰ ਅਮਰੀਕਾ ਅਤੇ ਦੁਨੀਆ ਭਰ ਵਿੱਚ ਹਜ਼ਾਰਾਂ ਯੂਐੱਸਏਡ ਦੇ ਕਰਮਚਾਰੀਆਂ ਨੂੰ ਨੌਕਰੀ ਤੋਂ ਹਟਾਉਣ ਦੀ ਯੋਜਨਾ ਨੂੰ ਵਧਾਉਣ ਦੀ ਇਜਾਜ਼ਤ ਦਿੱਤੀ ਸੀ, ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਅਮਰੀਕੀ ਜਿਲ੍ਹਾ ਜੱਜ ਕਾਰਲ ਨਿਕੋਲਸ ਨੇ ਕਰਮਚਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ ਸਰਕਾਰ ਦੀ ਯੋਜਨਾ ’ਤੇ ਅਸਥਾਈ ਰੋਕ ਲਗਾਉਣ ਦੀ ਅਰਜ਼ੀ ਕੀਤੀ ਸੀ।

ਇਸ਼ਤਿਹਾਰਬਾਜ਼ੀ

ਟਰੰਪ ਪ੍ਰਸ਼ਾਸਨ ਵੱਲੋਂ ਯੂਐਸਏਡ ਦੇ ਕਰਮਚਾਰੀਆਂ ਨੂੰ ਸੁਨੇਹਾ ਭੇਜਿਆ ਗਿਆ ਕਿ ਉਨ੍ਹਾਂ ਨੂੰ ਛੁੱਟੀ ਉਤੇ ਭੇਜਿਆ ਜਾ ਰਿਹਾ ਹੈ। ਕਰਮਚਾਰੀਆਂ ਨੂੰ ਭੇਜੇ ਗਏ ਨੋਟਿਸ ਵਿਚ ਇਹ ਵੀ ਕਿਹਾ ਗਿਆ ਕਿ ਕਰਮਚਾਰੀਆਂ ਦੀ ਗਿਣਤੀ ਵਿੱਚ ਕਟੌਤੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਅਮਰੀਕਾ ਵਿੱਚ 2,000 ਨੌਕਰੀਆਂ ਖਤਮ ਹੋ ਜਾਣਗੀਆਂ।

Source link

Related Articles

Leave a Reply

Your email address will not be published. Required fields are marked *

Back to top button