ਪੰਜਾਬੀਆਂ ਨੂੰ ਘਰ ਬੈਠੇ ਹੀ ਮਿਲ ਰਹੀਆਂ 43 ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ

ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕਈ ਲੋਕ ਪੱਖੀ ਇਤਿਹਾਸਿਕ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਵਿਚੋਂ ਇੱਕ ਘਰ ਬੈਠੇ ਆਨਲਾਈਨ ਸਹੂਲਤਾਂ ਦੇਣ ਦਾ ਵੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਹੁਣ ਸਾਰੀਆਂ ਆਨਲਾਈਨ ਸਹੂਲਤਾਂ ਘਰ ਬੈਠੇ ਹੀ ਮਿਲ ਰਹੀਆਂ ਹਨ।
ਸਰਕਾਰ ਤੁਹਾਡੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਘਰ ਬੈਠੇ ਹੀ 43 ਸੇਵਾਵਾਂ ਦਾ ਲਾਭ ਮਿਲ ਰਿਹਾ ਹੈ। ਇਸ ਦੇ ਲਈ ਸਰਕਾਰ ਵੱਲੋਂ ਇਕ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਕਾਲ ਕਰਕੇ ਲੋਕ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਤਹਿ ਕਰਦੇ ਹਨ ਅਤੇ ਆਪਣਾ ਕੰਮ ਨਿਪਟਾਉਂਦੇ ਹਨ। ਸਮਾਂ ਅਤੇ ਤਾਰੀਖ਼ ਤੈਅ ਹੋਣ ਮਗਰੋਂ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫ਼ੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਅਕਸਰ ਪੰਜਾਬ ਦੇ ਲੋਕਾਂ ਨੂੰ ਆਪਣੇ ਛੋਟੇ-ਛੋਟੇ ਕੰਮ ਕਰਵਾਉਣ ਲਈ ਤਹਿਸੀਲ ਕਚਹਿਰੀਆਂ ਅਤੇ ਹੋਰ ਅਦਾਰਿਆਂ ਵਿਚ ਧੱਕੇ ਖਾਣੇ ਪੈਂਦੇ ਸਨ ਜਾਂ ਕਿਸੇ ਦੀ ਸਿਫ਼ਾਰਿਸ਼ ਕਰ ਕੇ ਕੰਮ ਕਰਵਾਉਣੇ ਪੈਂਦੇ ਸਨ। ਪਰ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਜ਼ਰੂਰੀ 43 ਸਕੀਮਾਂ ਦਾ ਲਾਭ ਘਰ ਬੈਠਿਆਂ ਦੇਣ ਦਾ ਹੀ ਫ਼ੈਸਲਾ ਕੀਤਾ, ਜੋ ਕਿ ਪੰਜਾਬ ਦੇ ਲੋਕਾਂ ਲਈ ਬਹੁਤ ਹੀ ਵਧੀਆ ਸਾਬਿਤ ਹੋਇਆ ਹੈ। ਬਿਜਲੀ ਦੇ ਬਿੱਲ ਮਾਫ਼ ਕਰਨਾ, ਨੌਜਵਾਨਾਂ ਨੂੰ ਨੌਕਰੀਆਂ ਤੇ ਹੁਣ ਘਰ ਬੈਠੇ ਹੀ ਲੋਕਾਂ ਨੂੰ ਸਾਰੀਆਂ ਸੇਵਾਵਾਂ ਦੇ ਲਾਭ ਮਿਲ ਰਹੇ ਹਨ, ਜਿਸ ਵਿਚ ਕੋਰਟ- ਕਚਹਿਰੀਆਂ ਦੇ ਕੰਮ ਲਾਇਸੈਂਸ, ਰਾਸ਼ਨ ਕਾਰਡ ਛੋਟੀਆਂ-ਛੋਟੀਆਂ ਜ਼ਰੂਰਤਾਂ ਹੁਣ ਘਰ ਬੈਠੇ ਹੀ ਮਿਲ ਹੀ ਪੂਰੀਆਂ ਹੋ ਰਹੀਆਂ ਹਨ।
👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।