Holidays: ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਵੇਖੋ ਨੋਟੀਫਿਕੇਸ਼ਨ

Winter vacations- ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਕੂਲਾਂ ਵਿੱਚ 24/12 ਤੋਂ 31/12-2024 ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ 24-12-2024 ਤੋਂ 31-12-2024 ਤੱਕ ਛੁੱਟੀਆਂ (Punjab School Holidays) ਕੀਤੀਆਂ ਜਾਂਦੀਆਂ ਹਨ।
ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਹ ਛੁੱਟੀਆ 24 ਦਸੰਬਰ ਤੋਂ 31 ਦਸੰਬਰ ਤੱਕ ਹੋ ਰਹੀਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
ਪੰਜਾਬੀ ਖ਼ਬਰਾਂ, ਤਾਜ਼ੀਆਂ ਬ੍ਰੇਕਿੰਗ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੜ੍ਹੋ News18 Punjab ‘ਤੇ। ਸਭ ਤੋਂ ਭਰੋਸੇਮੰਦ ਪੰਜਾਬੀ ਨਿਊਜ਼ ਵੈੱਬਸਾਈਟ News18 Punjabi ‘ਤੇ ਪੜ੍ਹੋ ਰਾਜਨੀਤਿਕ ਖਬਰਾਂ, ਅਜਬ ਗ਼ਜ਼ਬ ਖਬਰਾਂ, ਜੀਵਨਸ਼ੈਲੀ, ਆਮ ਗਿਆਨ ਅਤੇ ਖੇਡਾਂ ਨਾਲ ਸਬੰਧਤ ਖਬਰਾਂ। ਤੁਸੀਂ ਸਾਡੀ ਆਫੀਸ਼ੀਅਲ News18 ਐਪ ਨੂੰ ਵੀ ਪਲੇ ਸਟੋਰ ਅਤੇ ਐੱਪਲ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।
- First Published :