Chandigarh: 11 ਦਿਨਾਂ ‘ਚ ਪ੍ਰੋਫੈਸਰ ਦਾ ਪੂਰਾ ਪਰਿਵਾਰ ਖਤਮ! ਬੇਟੀਆਂ ਤੋਂ ਬਾਅਦ ਹੁਣ ਪਤਨੀ ਅਤੇ ਮਾਂ ਦੀ ਵੀ ਮੌਤ

ਪ੍ਰੋਫੈਸਰ ਦਾ ਪੂਰਾ ਪਰਿਵਾਰ 11 ਦਿਨਾਂ ਵਿੱਚ ਤਬਾਹ ਹੋ ਗਿਆ। ਪਹਿਲਾਂ ਪ੍ਰੋਫੈਸਰ ਅਤੇ ਉਸ ਦੀਆਂ ਦੋ ਬੇਟੀਆਂ ਦੀ ਮੌਤ ਹੋ ਗਈ ਅਤੇ ਫਿਰ ਪਤਨੀ ਅਤੇ ਮਾਂ ਦੀ ਵੀ ਮੌਤ ਹੋ ਗਈ। ਮਾਮਲਾ ਚੰਡੀਗੜ੍ਹ ਨਾਲ ਸਬੰਧਤ ਹੈ। ਇੱਥੇ ਹਾਦਸੇ ਦਾ ਸ਼ਿਕਾਰ ਹੋਏ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋਫੈਸਰ ਸੰਦੀਪ ਸਿੰਘ ਦੇ ਪੂਰੇ ਪਰਿਵਾਰ ਦੀ ਮੌਤ ਹੋ ਗਈ।
ਦਰਅਸਲ, ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਪ੍ਰੋਫੈਸਰ ਸੰਦੀਪ ਸਿੰਘ ਚੰਡੀਗੜ੍ਹ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਜਦੋਂ ਉਹ ਦੀਵਾਲੀ ਮਨਾ ਕੇ ਚੰਡੀਗੜ੍ਹ ਪਰਤ ਰਹੇ ਸਨ ਤਾਂ ਕੁਰੂਕਸ਼ੇਤਰ ਦੇ ਸ਼ਾਹਾਬਾਦ ‘ਚ ਉਨ੍ਹਾਂ ਦੀ ਚੱਲਦੀ ਕਾਰ ‘ਚ ਧਮਾਕਾ ਹੋਇਆ ਅਤੇ ਫਿਰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸੰਦੀਪ ਸਿੰਘ ਅਤੇ ਉਸ ਦੀਆਂ ਦੋ ਬੇਟੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਪਤਨੀ ਅਤੇ ਮਾਂ ਸਮੇਤ ਪਰਿਵਾਰ ਦੇ ਪੰਜ ਲੋਕ ਸੜ ਗਏ ਸੀ। ਇਸ ਘਟਨਾ ਤੋਂ ਬਾਅਦ ਮਰਹੂਮ ਪ੍ਰੋਫੈਸਰ ਦੀ ਪਤਨੀ ਅਤੇ ਮਾਂ ਚੰਡੀਗੜ੍ਹ ਪੀਜੀਆਈ ਵਿੱਚ ਜ਼ੇਰੇ ਇਲਾਜ ਸਨ। ਪਰ ਪਤਨੀ ਦੀ ਵੀ ਐਤਵਾਰ ਨੂੰ ਮੌਤ ਹੋ ਗਈ। ਹੁਣ ਬੁੱਧਵਾਰ ਨੂੰ ਪ੍ਰੋਫੈਸਰ ਦੀ ਮਾਂ ਦੀ ਵੀ ਮੌਤ ਹੋ ਗਈ। ਅਜਿਹੇ ‘ਚ ਹਾਦਸੇ ਦੇ 11 ਦਿਨਾਂ ਦੇ ਅੰਦਰ ਹੀ ਪ੍ਰੋਫੈਸਰ ਦਾ ਪਰਿਵਾਰ ਤਬਾਹ ਹੋ ਗਿਆ।
ਧਮਾਕੇ ਤੋਂ ਬਾਅਦ ਕਾਰ ਨੂੰ ਲੱਗ ਗਈ ਅੱਗ
2 ਨਵੰਬਰ ਨੂੰ ਕੁਰੂਕਸ਼ੇਤਰ ‘ਚ ਦਿੱਲੀ-ਅੰਬਾਲਾ ਨੈਸ਼ਨਲ ਹਾਈਵੇ-44 ‘ਤੇ ਜਾ ਰਹੀ ਇਕ ਕਾਰ ਨੂੰ ਅੱਗ ਲੱਗ ਗਈ ਸੀ। ਇਸ ਘਟਨਾ ਵਿੱਚ ਹੁਣ ਤੱਕ ਪ੍ਰੋਫੈਸਰ ਸੰਦੀਪ ਕੁਮਾਰ (37), ਉਨ੍ਹਾਂ ਦੀਆਂ ਦੋ ਬੇਟੀਆਂ ਪਰੀ (6) ਅਤੇ ਖੁਸ਼ੀ (10), ਪਤਨੀ ਲਕਸ਼ਮੀ ਅਤੇ ਮਾਂ ਸੁਦੇਸ਼ ਦੀ ਮੌਤ ਹੋ ਚੁੱਕੀ ਹੈ। ਇਸ ਹਾਦਸੇ ‘ਚ ਭੈਣ ਆਰਤੀ, ਛੋਟਾ ਭਰਾ ਸੁਸ਼ੀਲ ਅਤੇ ਉਸ ਦਾ 10 ਸਾਲਾ ਪੁੱਤਰ ਵੀ ਝੁਲਸ ਗਏ। ਕੁੜੀਆਂ ਅਤੇ ਪ੍ਰੋਫੈਸਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ ਸੀ।
ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੜ੍ਹਾਉਂਦੇ ਸਨ ਪ੍ਰੋਫੈਸਰ
ਸੰਦੀਪ ਸਿੰਘ ਚੰਡੀਗੜ੍ਹ ਦੇ ਨਾਲ ਲੱਗਦੀ ਮੋਹਾਲੀ ਦੀ ਇੱਕ ਪ੍ਰਾਈਵੇਟ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੜ੍ਹਾਉਂਦੇ ਸਨ। ਉਸ ਦੇ ਪਿਤਾ 30 ਸਾਲ ਪਹਿਲਾਂ ਸੋਨੀਪਤ ਤੋਂ ਚੰਡੀਗੜ੍ਹ ਆਏ ਸਨ ਅਤੇ ਇੱਥੇ ਰਹਿਣ ਲੱਗ ਪਏ ਸਨ। ਸੰਦੀਪ ਦਾ ਭਰਾ ਚੰਡੀਗੜ੍ਹ ਟਰਾਂਸਪੋਰਟ ਵਿੱਚ ਕੰਮ ਕਰਦਾ ਹੈ।
ਪੰਜਾਬੀ ਖ਼ਬਰਾਂ, ਤਾਜ਼ੀਆਂ ਬ੍ਰੇਕਿੰਗ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੜ੍ਹੋ News18 Punjab ‘ਤੇ। ਸਭ ਤੋਂ ਭਰੋਸੇਮੰਦ ਪੰਜਾਬੀ ਨਿਊਜ਼ ਵੈੱਬਸਾਈਟ News18 Punjabi ‘ਤੇ ਪੜ੍ਹੋ ਰਾਜਨੀਤਿਕ ਖਬਰਾਂ, ਅਜਬ ਗ਼ਜ਼ਬ ਖਬਰਾਂ, ਜੀਵਨਸ਼ੈਲੀ, ਆਮ ਗਿਆਨ ਅਤੇ ਖੇਡਾਂ ਨਾਲ ਸਬੰਧਤ ਖਬਰਾਂ। ਤੁਸੀਂ ਸਾਡੀ ਆਫੀਸ਼ੀਅਲ News18 ਐਪ ਨੂੰ ਵੀ ਪਲੇ ਸਟੋਰ ਅਤੇ ਐੱਪਲ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।