Sports
Champions Trophy 2025: ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਕੇ ਫਾਈਨਲ 'ਚ ਬਣਾਈ ਜਗ੍ਹਾ

Champions Trophy 2025: ਭਾਰਤੀ ਟੀਮ ਦੀ ਸ਼ੁਰੂਆਤ ਬਹੁਤ ਖਰਾਬ ਰਹੀ। ਟੀਮ ਨੇ 43 ਦੇ ਸਕੋਰ ‘ਤੇ 2 ਵਿਕਟਾਂ ਗੁਆ ਦਿੱਤੀਆਂ ਸਨ। ਸ਼ੁਭਮਨ ਗਿੱਲ 8 ਦੌੜਾਂ ਬਣਾ ਕੇ ਆਊਟ ਹੋਏ ਅਤੇ ਕਪਤਾਨ ਰੋਹਿਤ ਸ਼ਰਮਾ 28 ਦੌੜਾਂ ਬਣਾ ਕੇ ਆਊਟ ਹੋਏ। ਇਸ ਤੋਂ ਬਾਅਦ ਵਿਰਾਟ ਕੋਹਲੀ ਨੇ ਸ਼੍ਰੇਅਸ ਅਈਅਰ ਨਾਲ ਮਿਲ ਕੇ 111 ਗੇਂਦਾਂ ‘ਤੇ 91 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਸੰਭਾਲਿਆ। ਤੀਜਾ ਝਟਕਾ 134 ਦੇ ਸਕੋਰ ‘ਤੇ ਲੱਗਾ। ਸ਼੍ਰੇਅਸ 45 ਦੌੜਾਂ ਬਣਾ ਕੇ ਆਊਟ ਹੋ ਗਏ ਅਤੇ ਫਿਫਟੀ ਬਣਾਉਣ ਤੋਂ ਖੁੰਝ ਗਏ।