Sports
Ind vs Aus Semifinal : ਆਸਟ੍ਰੇਲੀਆ ਨੇ ਜਿੱਤਿਆ ਟਾਸ,ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ

Ind vs Aus Semifinal : ਹਰ ਵਾਰ ਦੀ ਤਰ੍ਹਾਂ ਇਸ ਮੁਕਾਬਲੇ ਵਿੱਚ ਰੋਹਿਤ ਸ਼ਰਮਾ ਨੇ ਟਾਸ ਹਾਰੀ ਹੈ ਅਤੇ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ । ਮੈਚ ਦੁਪਹਿਰ 2.30 ਵਜੇ ਸ਼ੁਰੂ ਹੋਵੇਗਾ। ਜਿੱਥੇ ਟੀਮ ਇੰਡੀਆ ਦੀ ਕਮਾਨ ਰੋਹਿਤ ਸ਼ਰਮਾ ਦੇ ਹੱਥਾਂ ‘ਚ ਹੋਵੇਗੀ, ਉਥੇ ਹੀ ਆਸਟ੍ਰੇਲੀਆ ਦੀ ਕਮਾਨ ਸਟੀਵ ਸਮਿਥ ਸੰਭਾਲਣਗੇ। ਭਾਰਤੀ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਰੋਹਿਤ ਸ਼ਰਮਾ, ਵਿਰਾਟ ਕੋਹਲੀ ਵਰਗੇ ਖਿਡਾਰੀਆਂ ‘ਤੇ ਰਹਿਣਗੀਆਂ। ਭਾਰਤੀ ਗੇਂਦਬਾਜ਼ਾਂ ਨੂੰ ਟ੍ਰੈਵਿਸ ਹੈੱਡ ਤੋਂ ਸਾਵਧਾਨ ਰਹਿਣ ਦੀ ਲੋੜ ਹੋਵੇਗੀ।