papers were rejected in panchayat elections candidates took to streets against administration hdb – News18 ਪੰਜਾਬੀ

ਫਤਿਹਗੜ੍ਹ ਸਾਹਿਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਾ ਹੈ ਜਿਸ ਤਹਿਤ ਜਿਲਾ ਪ੍ਰਬੰਧਕੀ ਕੈਂਪ ਫਤਿਹਗੜ੍ਹ ਸਾਹਿਬ ਅੱਗੇ ਅੱਜ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਚੋਣ ਨਾਮਜਦਗੀ ਪੱਤਰ ਰੱਦ ਕਰਨ ਦੇ ਰੋਸ ਵਿੱਚ ਸੜਕ ਜਾਮ ਕਰਕੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ:
ਲੁਧਿਆਣਾ ਦੇ ਡੀਐੱਮਸੀ ਹਸਪਤਾਲ ਪਹੁੰਚੇ ਪੰਚਾਇਤ ਮੰਤਰੀ… ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਮੌਕੇ ਜਖ਼ਮੀ ਹੋਣ ਵਰਕਰ ਨਾਲ ਮੁਲਾਕਾਤ
ਪੰਚਾਇਤੀ ਚੋਣਾਂ ਦੌਰਾਨ ਦਾਅਵੇਦਾਰੀ ਪੇਸ਼ ਕਰਨ ਵਾਲੇ ਉਮੀਦਵਾਰਾਂ ਨੇ ਕਿਹਾ ਕਿ ਆਪ ਆਗੂਆਂ ਨੇ ਬਿਨਾਂ ਵਜਹਾ ਉਨਾਂ ਦੇ ਨਾਮਜਦਗੀ ਪੱਤਰ ਰੱਦ ਕਰਵਾਏ ਹਨ।ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਬੁਖਲਾਹਟ ਵਿੱਚ ਆ ਕੇ ਪੰਚਾਇਤਾਂ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਪੰਚਾਂ ਅਤੇ ਸਰਪੰਚਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ।
ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਦਰਜਨਾਂ ਪਿੰਡਾਂ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਨਜਾਇਜ਼ ਰੱਦ ਕੀਤੇ ਗਏ ਕਾਗਜਾਂ ਦੀ ਮੁੜ ਤੋਂ ਨਜ਼ਰਸਾਨੀ ਕੀਤੀ ਜਾਣੀ ਚਾਹੀਦੀ ਹੈ, ਨਹੀਂ ਤਾਂ ਉਹਨਾਂ ਵੱਲੋਂ ਇਸ ਦੇ ਵਿਰੋਧ ਵਿੱਚ ਉਹ ਕਾਨੂੰਨੀ ਰੁਖ ਵੀ ਅਪਣਾਇਆ ਜਾਵੇਗਾ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :