FIR against farmers for burning stubble Angry farmers piled stubble in front of police station hdb – News18 ਪੰਜਾਬੀ

ਪਰਾਲੀ ਦੇ ਮਾਮਲਿਆਂ ‘ਤੇ ਪਰਚਾ ਕਰਨ ਤੋਂ ਬਾਅਦ ਕਿਸਾਨ ਪ੍ਰਸ਼ਾਸਨ ‘ਤੇ ਭੜਕ ਜਾਂਦੇ ਹਨ। ਜਿਸ ਤੋਂ ਬਾਅਦ ਇਹ ਥਾਣੇ ਅੱਗੇ ਸਾਰੀ ਪਰਾਲੀ ਢੇਰੀ ਕਰ ਦਿੰਦੇ ਹਨ। ਕਿਸਾਨਾਂ ਦੇ ਇਸ ਵਿਰੋਧ ਅੱਗੇ ਪੁਲਿਸ ਵੀ ਬੇਵਸ ਨਜ਼ਰ ਆਉਂਦੀ ਹੈ। ਦੱਸ ਦਈਏ ਕਿ ਇਹ ਮਾਮਲਾ ਅੰਮ੍ਰਿਤਸਰ ਦੇ ਰਾਜਾ ਸੰਸੀ ਤੋਂ ਸਾਹਮਣੇ ਆਇਆ ਹੈ। ਜਿੱਥੇ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਪ੍ਰਸ਼ਾਸਨ ਦੇ ਵੱਲੋਂ ਪਰਚਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪਾਣੀ ਵਾਲੀ ਟੈਂਕੀ ਬਣੀ ਜੰਗ ਦਾ ਮੈਦਾਨ… ਪੰਚਾਇਤੀ ਚੋਣਾਂ ਤੋਂ ਬਾਅਦ ਨੂੰਹ ਸੱਸ ’ਚ ਛਿੜਿਆ ਕਲੇਸ਼
ਇਸ ਮਾਮਲੇ ’ਚ ਪਰਚਾ ਕਰਨੇ ’ਤੇ ਕਿਸਾਨ ਗੁੱਸੇ ਹੋ ਜਾਂਦੇ ਹਨ ਅਤੇ ਆਪਣੀਆਂ ਟਰਾਲੀਆਂ ਦੇ ਵਿੱਚ ਪਰਾਲੀ ਭਰ ਕੇ ਲਿਆਉਂਦੇ ਹਨ ਅਤੇ ਫਿਰ ਥਾਣੇ ਅੱਗੇ ਆ ਕੇ ਜੰਮ ਕੇ ਪ੍ਰਦਰਸ਼ਨ ਕਰਦੇ ਹਨ। ਜਿਸ ਤੋਂ ਬਾਅਦ ਇਹਨਾਂ ਦੇ ਵੱਲੋਂ ਇਹ ਸਾਰੀ ਪਰਾਲੀ ਥਾਣੇ ਦੇ ਸਾਹਮਣੇ ਢੇਰੀ ਕਰ ਦਿੱਤੀ ਜਾਂਦੀ ਹੈ।
ਮੌਕੇ ‘ਤੇ ਪੁਲਿਸ ਦੇ ਵੱਲੋਂ ਥਾਣੇ ਦਾ ਗੇਟ ਬੰਦ ਤਾ ਕਰ ਦਿੱਤਾ ਜਾਂਦਾ ਹੈ ਪਰ ਮੌਕੇ ‘ਤੇ ਇਹਨਾਂ ਕਿਸਾਨਾਂ ਦੇ ਵੱਲੋਂ ਜੰਮ ਕੇ ਵਿਰੋਧ ਕੀਤਾ ਜਾਂਦਾ ਹੈ। ਦੱਸ ਦਈਏ ਕਿ ਝੋਨੇ ਦੀ ਵਾਢੀ ਤੋਂ ਬਾਅਦ ਕਿਸਾਨਾਂ ਦੇ ਵੱਲੋਂ ਲਗਾਤਾਰ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਦੇ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਪਰਚਾ ਦਰਜ ਕੀਤਾ ਗਿਆ ਸੀ। ਜਿਸ ਦਾ ਵਿਰੋਧ ਕਰਨ ਦੇ ਲਈ ਇਹਨਾਂ ਕਿਸਾਨਾਂ ਦੇ ਵੱਲੋਂ ਪ੍ਰਸ਼ਾਸਨ ਖਿਲਾਫ ਇਹ ਮੁਹਿੰਮ ਸ਼ੁਰੂ ਕੀਤੀ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :