International

Australia: 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਲੱਗੇਗੀ ਪਾਬੰਦੀ

Social media ban for kids under 16- ਅੱਜਕੱਲ੍ਹ ਬੱਚਿਆਂ ਦੇ ਹੱਥਾਂ ਵਿਚ ਮੋਬਾਈਲ ਫੋਨ ਆਮ ਦੇਖਿਆ ਜਾ ਸਕਦਾ ਹੈ। ਇੱਕ ਤਰ੍ਹਾਂ ਨਾਲ ਬੱਚੇ ਮੋਬਾਈਲ ਫ਼ੋਨ ਦੇ ਆਦੀ ਹੋ ਗਏ ਹਨ। ਕਈ ਬੱਚੇ ਟਾਇਲਟ ਤੋਂ ਲੈ ਕੇ ਖਾਣਾ ਖਾਣ ਤੱਕ ਫੋਨ ਦੀ ਵਰਤੋਂ ਕਰਦੇ ਹਨ। ਇਸ ਦਾ ਅਸਰ ਸਰੀਰਕ ਤੋਂ ਲੈ ਕੇ ਬੱਚਿਆਂ ਦੀ ਮਾਨਸਿਕ ਸਿਹਤ ਉਤੇ ਪੈਂਦਾ ਹੈ। ਕਈ ਦੇਸ਼ ਆਪਣੇ ਬੱਚਿਆਂ ਨੂੰ ਮੋਬਾਈਲ ਫੋਨ ਦੀ ਲਤ ਤੋਂ ਬਚਾਉਣ ਲਈ ਕੰਮ ਕਰ ਰਹੇ ਹਨ। ਇਹ ਲਤ ਸੋਸ਼ਲ ਮੀਡੀਆ (Social media ban for kids under 16) ਦੀ ਹੈ, ਜਿੱਥੇ ਬੱਚੇ ਰੀਲਾਂ ਦੇਖਦੇ ਹਨ ਜਿਸ ਦਾ ਉਨ੍ਹਾਂ ‘ਤੇ ਬਹੁਤ ਖਤਰਨਾਕ ਪ੍ਰਭਾਵ ਪੈਂਦਾ ਹੈ। ਇਸ ਸਬੰਧੀ ਆਸਟ੍ਰੇਲੀਆ ਨੇ ਵੀ ਵੱਡਾ ਕਦਮ ਚੁੱਕਿਆ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਵੀਰਵਾਰ ਨੂੰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।

ਇਸ਼ਤਿਹਾਰਬਾਜ਼ੀ

ਉਨ੍ਹਾਂ ਨੇ ਕਿਹਾ ਕਿ ਫੇਸਬੁੱਕ ਅਤੇ ਟਿੱਕਟੌਕ ਵਰਗੇ ਪਲੇਟਫਾਰਮਾਂ ਦਾ ਵਿਆਪਕ ਪ੍ਰਭਾਵ “ਨੌਜਵਾਨ ਬੱਚਿਆਂ ਨੂੰ ਅਸਲ ਨੁਕਸਾਨ ਪਹੁੰਚਾ ਰਿਹਾ ਹੈ।” ਅਲਬਾਨੀਜ਼ ਨੇ ਕਿਹਾ ਕਿ ਉਮਰ ਦੀਆਂ ਸੀਮਾਵਾਂ ਨੂੰ ਲਾਗੂ ਕਰਨ ਲਈ ਤਕਨੀਕੀ ਦਿੱਗਜਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।

ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਕਿਹਾ ਕਿ ਇਸ ਸਬੰਧੀ ਬਿੱਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਦੀਆਂ ਡਿਜੀਟਲ ਯੁੱਗ ’ਚ ਵੱਧ ਰਹੀਆਂ ਚਿੰਤਾਵਾਂ ਜਾਇਜ਼ ਹਨ ਅਤੇ ਸਰਕਾਰ ਬੱਚਿਆਂ ਨੂੰ ਇਨ੍ਹਾਂ ਆਨਲਾਈਨ ਖ਼ਤਰਿਆਂ ਤੋਂ ਬਚਾਉਣ ਲਈ ਵਚਨਬੱਧ ਹੈ।

ਇਸ਼ਤਿਹਾਰਬਾਜ਼ੀ

ਇਸ ਬਿੱਲ ਬਾਰੇ ਵਿਸਥਾਰ ਵਿਚ ਰਿਪੋਰਟ ਹਾਲੇ ਆਉਣੀ ਬਾਕੀ ਹੈ, ਪਰ ਆਸਟਰੇਲੀਆ ਦੁਨੀਆ ’ਚ ਅਜਿਹਾ ਪਹਿਲਾ ਮੁਲਕ ਹੋਵੇਗਾ ਜਿੱਥੇ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ ਉਤੇ ਪਾਬੰਦੀ ਹੋਵੇਗੀ ਅਤੇ ਮਾਪਿਆਂ ਦੀ ਇਜ਼ਾਜਤ ਮਗਰੋਂ ਹੀ 16 ਸਾਲ ਤੋਂ ਘੱਟ ਉਮਰ ਦੇ ਬੱਚੇ ਸ਼ੋਸਲ ਮੀਡੀਆ ਉਤੇ ਆ ਸਕਣਗੇ। ਕਾਨੂੰਨ ਬਣਨ ਦੇ ਸਾਲ ਬਾਅਦ ਇਸ ਨੂੰ ਪੂਰਨ ਤੌਰ ਉੱਤੇ ਲਾਗੂ ਕਰ ਦਿੱਤਾ ਜਾਵੇਗਾ। ਮੁਲਕ ਦੇ ਮੰਨੇ-ਪ੍ਰਮੰਨੇ ਮਾਹਿਰਾਂ ਨੇ ਸਰਕਾਰ ਨੂੰ ਇਹ ਅਪੀਲ ਕੀਤੀ ਸੀ ਕਿ ਬੱਚਿਆਂ ਦਾ ਆਨਲਾਈਨ ਖ਼ਤਰਿਆਂ ਤੋਂ ਬਚਾਅ ਕਰਨਾ ਲਾਜ਼ਮੀ ਹੈ ਕਿਉਂਕਿ ਸੋਸ਼ਲ ਮੀਡੀਆ ਤੇ ਵੀਡੀਓ ਪਲੈਟਫਾਰਮ ਬੱਚਿਆਂ ਦੀ ਮਾਨਸਿਕ ਸਿਹਤ ਬੁਰੀ ਤਰ੍ਹਾਂ ਵਿਗਾੜ ਰਹੇ ਹਨ।

ਇਸ਼ਤਿਹਾਰਬਾਜ਼ੀ

ਵੱਖ ਵੱਖ ਸਮਾਜਸੇਵੀ ਸੰਸਥਾਵਾਂ ਵੱਲੋਂ ਸਵਾ ਲੱਖ ਦਸਤਖ਼ਤਾਂ ਵਾਲੀ ਪਟੀਸ਼ਨ ਰਾਹੀਂ ਸਰਕਾਰ ਨੂੰ ਅਕਤੂਬਰ ’ਚ ਇਸ ਸਬੰਧੀ ਅਪੀਲ ਕੀਤੀ ਸੀ। ਕੁਝ ਸਮਾਂ ਪਹਿਲਾਂ ਸਰਕਾਰ ਨੇ ਸੋਸ਼ਲ ਮੀਡੀਆ ਪਲੈਟਫਾਰਮਾਂ ਨੂੰ ਬੱਚਿਆਂ ਲਈ ਖ਼ਤਰਾ ਬਣਦੇ ਮਾਹੌਲ ਨੂੰ ਠੱਲ੍ਹ ਪਾਉਣ ਬਾਰੇ ਸਖ਼ਤ ਕਦਮ ਚੁੱਕਣ ਵਾਸਤੇ ਕਿਹਾ ਸੀ ਪਰ ਮੁਨਾਫੇ ਨੂੰ ਮੁੱਖ ਰੱਖਦਿਆਂ ਉਨ੍ਹਾਂ ਇਸ ਅਪੀਲ ਨੂੰ ਸੰਜੀਦਗੀ ਨਾਲ ਨਹੀਂ ਲਿਆ ਸੀ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button