National
ਹਿਮਾਚਲ ਪ੍ਰਦੇਸ਼ 'ਚ ਸਰਦੀਆਂ ਵਿੱਚ ਇਸ ਵਾਰ ਪਵੇਗੀ ਘੱਟ ਠੰਡ : ਮੌਸਮ ਵਿਭਾਗ

ਮੌਸਮ ਦਫ਼ਤਰ ਦੇ ਮੁਤਾਬਕ ਮੱਧ-ਪੂਰਬੀ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਸੋਲਨ, ਸਿਰਮੌਰ, ਬਿਲਾਸਪੁਰ, ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਮੌਸਮ ਵਿਭਾਗ ਦੇ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਬੀਤੇ ਸਾਲਾਂ ਨਾਲੋਂ ਤਾਪਮਾਨ ਵੱਧ ਰਹਿਣ ਦੀ ਪੂਰੀ ਸੰਭਾਵਨਾ ਜਤਾਈ ਜਾ ਰਹੀ ਹੈ। ਦਸੰਬਰ ਦੇ ਮਹੀਨੇ ਵਿੱਚ ਦੱਖਣ-ਪੂਰਬੀ ਹਿਮਾਚਲ ਪ੍ਰਦੇਸ਼ (ਸੋਲਨ, ਸਿਰਮੌਰ ਅਤੇ ਸ਼ਿਮਲਾ ਜ਼ਿਲ੍ਹਿਆਂ) ਦੇ ਕੁਝ ਇਲਾਕਿਆਂ ਨੂੰ ਛੱਡ ਕੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਔਸਤ ਘੱਟੋ ਘੱਟ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।