ਅਦਾਲਤ ਨੇ ਬਰੀ ਕੀਤੇ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਵਾਲੇ ਗੈਂਗਸਟਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕੀਆਂ ਦੇਣ ਦੇ ਮਾਮਲੇ ਵਿੱਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਮੁਹਾਲੀ ਪੁਲਿਸ ਅਦਾਲਤ ਵਿੱਚ ਇਹ ਸਾਬਤ ਨਹੀਂ ਕਰ ਸਕੀ ਕਿ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੇ ਫਿਰੌਤੀ ਮੰਗੀ ਸੀ।
ਜ਼ਿਕਰਯੋਗ ਹੈ ਕਿ ਸੈਕਟਰ-69 ਦੇ ਰਹਿਣ ਵਾਲੇ ਪੰਜਾਬੀ ਗਾਇਕ ਰੁਪਿੰਦਰ ਸਿੰਘ ਉਰਫ਼ ਗਿੱਪੀ ਗਰੇਵਾਲ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ 31 ਮਈ 2018 ਨੂੰ ਸ਼ਾਮ 4 ਵਜੇ ਉਸ ਦੇ ਮੋਬਾਈਲ ’ਤੇ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਵਟਸਐਪ ਸੁਨੇਹਾ ਆਇਆ ਸੀ।
ਇਸ ਵਿੱਚ ਕਈ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਗਈਆਂ। ਧਮਕੀ ‘ਚ ਕਿਹਾ ਗਿਆ ਸੀ ਕਿ ਜੇਕਰ ਉਸ ਨੇ ਗੱਲ ਨਾ ਮੰਨੀ ਤਾਂ ਉਸ ਨੂੰ ਪਰਮੀਸ਼ ਵਰਮਾ ਅਤੇ ਚਮਕੀਲੇ ਵਰਗੇ ਨਤੀਜੇ ਭੁਗਤਣੇ ਪੈਣਗੇ। ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਧਮਕੀ ਭਰੇ ਸੰਦੇਸ਼ ਵਿੱਚ ਲਿਖਿਆ ਗਿਆ ਸੀ ਕਿ ਉਹ ਦਿਲਪ੍ਰੀਤ ਬਾਬਾ ਹੈ ਅਤੇ ਉਹ ਫਿਰੌਤੀ ਦੀ ਰਕਮ ਚਾਹੁੰਦਾ ਸੀ। ਜੇਕਰ ਉਸ ਨੂੰ ਬਾਬੇ ਬਾਰੇ ਜਾਣਕਾਰੀ ਨਹੀਂ ਹੈ ਤਾਂ ਫੇਸਬੁੱਕ ‘ਤੇ ਜਾਣਕਾਰੀ ਲੈ ਕੇ ਸਿੱਧਾ ਸੰਪਰਕ ਕਰੋ।
ਪੁਲਿਸ ਨੇ ਗਿੱਪੀ ਦੀ ਸ਼ਿਕਾਇਤ ‘ਤੇ 1 ਜੂਨ 2018 ਨੂੰ ਗੈਂਗਸਟਰ ਦਿਲਪ੍ਰੀਤ ਬਾਬਾ ਖਿਲਾਫ ਮਾਮਲਾ ਦਰਜ ਕੀਤਾ ਸੀ।
ਕੈਨੇਡਾ ਦੇ ਘਰ ‘ਤੇ ਹੋ ਚੁੱਕੀ ਹੈ ਫਾਇਰਿੰਗ
ਦੱਸ ਦੇਈਏ ਕਿ ਗਿੱਪੀ ਗਰੇਵਾਲ ਕੈਨੇਡਾ ਦੇ ਵੈਨਕੂਵਰ ਦੇ ਵਾਈਟ ਰੌਕ ਇਲਾਕੇ ‘ਚ ਰਹਿੰਦੇ ਹਨ। ਪਿਛਲੇ ਸਾਲ 25 ਨਵੰਬਰ ਨੂੰ ਉਨ੍ਹਾਂ ਦੇ ਘਰ ‘ਤੇ ਗੋਲੀਬਾਰੀ ਹੋਈ ਸੀ। ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਨੇ ਨਾ ਸਿਰਫ਼ ਪੋਸਟ ਲਿਖ ਕੇ ਜ਼ਿੰਮੇਵਾਰੀ ਲਈ, ਸਗੋਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ।
- First Published :