Heavy Rain Alert- ਕੜਾਕੇ ਦੀ ਠੰਢ ਵਿਚ ਹੁਣ ਮੀਂਹ ਦਾ ਅਲਰਟ, 14 ਜ਼ਿਲ੍ਹਿਆਂ ‘ਚ ਐਡਵਾਈਜ਼ਰੀ

Heavy Rain Alert- ਤਾਮਿਲਨਾਡੂ ਦੇ ਕਈ ਜ਼ਿਲ੍ਹਿਆਂ ਵਿਚ ਸ਼ੁੱਕਰਵਾਰ ਤੋਂ ਬਾਅਦ ਸ਼ਨੀਵਾਰ ਨੂੰ ਵੀ ਮੀਂਹ ਜਾਰੀ ਰਿਹਾ। ਸੂਬੇ ਦੇ ਦੱਖਣੀ ਜ਼ਿਲ੍ਹਿਆਂ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਥਮੀਰਾਬਰਨੀ ਨਦੀ ਨੱਕੋ-ਨੱਕ ਭਰ ਕੇ ਵਹਿ ਰਹੀ ਹੈ। ਇਸ ਕਾਰਨ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਤਿਰੂਨੇਲਵੇਲੀ, ਟੇਨਕਾਸੀ ਅਤੇ ਤੂਤੀਕੋਰਿਨ ਦੇ ਕੁਲੈਕਟਰਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਤੋਂ ਬਾਰਸ਼ ਕਾਰਨ ਹੋਏ ਨੁਕਸਾਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਲਈ। ਦੂਜੇ ਪਾਸੇ, ਆਈਐਮਡੀ ਨੇ ਆਉਣ ਵਾਲੇ ਦਿਨਾਂ ਵਿੱਚ ਰਾਜ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਬੰਗਾਲ ਦੀ ਖਾੜੀ ‘ਚ ਵਧਦੀ ਬੇਚੈਨੀ ਕਾਰਨ ਸਥਿਤੀ ਹੋਰ ਖਰਾਬ ਹੋਣ ਦੀ ਸੰਭਾਵਨਾ ਹੈ। ਹੜ੍ਹਾਂ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਸੀਐਮ ਸਟਾਲਿਨ ਨੇ ਕਿਹਾ ਕਿ ਉਹ ਮੰਤਰੀਆਂ ਅਤੇ ਅਧਿਕਾਰੀਆਂ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ਉਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ, ‘ਫਿਲਹਾਲ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ। ਸੂਬਾ ਸਰਕਾਰ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।’ ਜਲ ਸਰੋਤ ਵਿਭਾਗ ਅਨੁਸਾਰ ਸੂਬੇ ਭਰ ਦੀਆਂ ਨਦੀਆਂ ਤੇਜ਼ ਮੀਂਹ ਕਾਰਨ ਉੱਛਲ ਗਈਆਂ ਹਨ।
ਹੜ੍ਹ ਦੀ ਚਿਤਾਵਨੀ
ਤੂਤੀਕੋਰਿਨ ਜ਼ਿਲ੍ਹਾ ਪ੍ਰਸ਼ਾਸਨ ਨੇ ਥਮੀਰਾਬਰਨੀ ਨਦੀ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸ੍ਰੀਵੈਕੁੰਟਮ ਅਤੇ ਇਰਾਲ ਖੇਤਰਾਂ ਲਈ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ। ਨੀਵੇਂ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਚੇਂਗਲਪੱਟੂ ਜ਼ਿਲੇ ਦੇ ਮਦੁਰੰਤਕਾਮ ਵਿਚ ਮੀਂਹ ਦੇ ਪਾਣੀ ‘ਚ ਫਸੀ ਇਕ ਨਿੱਜੀ ਬੱਸ ਨੂੰ ਪੁਲਿਸ ਅਤੇ ਲੋਕਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ। ਹਾਲਾਂਕਿ ਇਸ ਘਟਨਾ ‘ਚ ਬੱਸ ਦਾ ਕੋਈ ਯਾਤਰੀ ਜਾਂ ਚਾਲਕ ਦਲ ਦਾ ਮੈਂਬਰ ਜ਼ਖਮੀ ਨਹੀਂ ਹੋਇਆ ਹੈ।
14 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ
ਤਿਰੂਨੇਲਵੇਲੀ ਜ਼ਿਲ੍ਹੇ ਦੇ ਸੁਥਾਮੱਲੀ ‘ਚ ਇਕ ਘਰ ਢਹਿ ਗਿਆ ਅਤੇ ਟੇਨਕਸੀ ਜ਼ਿਲੇ ਦੇ ਵਡਾਕਰਾਈ ‘ਚ ਇਕ ਪ੍ਰਾਇਮਰੀ ਹੈਲਥ ਸੈਂਟਰ ਰਾਤ ਭਰ ਹੋਈ ਬਾਰਿਸ਼ ਕਾਰਨ ਪਾਣੀ ‘ਚ ਡੁੱਬ ਗਿਆ, ਜਦੋਂਕਿ ਬਾਰਿਸ਼ ਦਾ ਪਾਣੀ ਸੰਕਰਨਕੋਇਲ ਸਥਿਤ ਸ਼ੰਕਰਨਾਰਾਇਣਨ ਮੰਦਰ ‘ਚ ਦਾਖਲ ਹੋ ਗਿਆ। ਆਈਐਮਡੀ ਨੇ ਸ੍ਰੀਲੰਕਾ ਦੇ ਤੱਟ ਤੋਂ ਦੂਰ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮ ਵਿੱਚ ਬਣੇ ਘੱਟ ਦਬਾਅ ਦੇ ਖੇਤਰ ਕਾਰਨ 14 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ, ਜੋ ਕਿ ਮੰਨਾਰ ਦੀ ਖਾੜੀ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਫੈਲਿਆ ਹੋਇਆ ਹੈ। ਆਈਐਮਡੀ ਨੇ ਕਿਹਾ ਕਿ ਇਹ ਪ੍ਰਣਾਲੀ ਪੱਛਮ-ਉੱਤਰ-ਪੱਛਮ ਵੱਲ ਦੱਖਣੀ ਤਾਮਿਲਨਾਡੂ ਵੱਲ ਵਧਣ ਅਤੇ ਅਗਲੇ 12 ਘੰਟਿਆਂ ਦੌਰਾਨ ਹੌਲੀ-ਹੌਲੀ ਕਮਜ਼ੋਰ ਹੋਣ ਦੀ ਸੰਭਾਵਨਾ ਹੈ।
- First Published :