America sent Indians back through charted plan Punishment for entering the country illegally hdb – News18 ਪੰਜਾਬੀ

ਅਮਰੀਕਾ ’ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਅਮਰੀਕਾ ਨੇ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਬਕਾਇਦਾ ਚਾਰਟਡ ਫਲਾਈਟ ਕਿਰਾਏ ’ਤੇ ਲਈ ਤੇ 22 ਅਕਤੂਬਰ ਨੂੰ ਭਾਰਤੀਆਂ ਨੂੰ ਵਾਪਸ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ:
ਪਿੰਡ ਵਾਲੇ ਲਾਰੈਂਸ ਬਿਸ਼ਨੋਈ ਨੂੰ ਨਹੀਂ ਮੰਨਦੇ ਗੈਂਗਸਟਰ… ਜਾਣੋ, ਜੁਰਮ ਦੀ ਦੁਨੀਆਂ ਤੋਂ ਪਹਿਲਾਂ ਦੀ ਜ਼ਿੰਦਗੀ ਬਾਰੇ
ਹੋਮਲੈਂਡ ਸਕਿਓਰਟੀ ਦੇ ਡਿਪਟੀ ਸੈਕਟਰੀ ਦਾ ਅਹੁਦਾ ਸੰਭਾਲਣ ਵਾਲੀ ਕ੍ਰਿਸਟੀ ਏ. ਕੈਨੇਗਲੋ ਨੇ ਕਿਹਾ ਕਿ ਜੋ ਅਮਰੀਕਾ ’ਚ ਕਾਨੂੰਨੀ ਅਧਾਰ ਤੋਂ ਬਿਨਾਂ ਰਹਿ ਰਹੇ ਹਨ, ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਜੋ ਵੀ ਇਮੀਗ੍ਰੇਸ਼ਨ ਏਜੰਟ ਗਲਤ ਜਾਣਕਾਰੀ ਆਮ ਲੋਕਾਂ ਨੂੰ ਦਿੰਦੇ ਹਨ, ਉਨ੍ਹਾਂ ਦਲਾਲਾਂ ਦੇ ਝਾਂਸੇ ’ਚ ਨਾ ਆਉਣ।
ਇਸ ਮੌਕੇ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਟੀ (DHS) ਨੇ ਸਪੱਸ਼ਟ ਕੀਤਾ ਕਿ ਗਲਤ ਢੰਗ ਨਾਲ ਦੇਸ਼ ’ਚ ਦਾਖ਼ਲ ਹੋਣ ਵਾਲਿਆਂ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਇੱਥੇ ਦੱਸਣਾ ਬਣਦਾ ਹੈ ਕਿ ਗੈਰ-ਕਾਨੂੰਨੀ ਪ੍ਰਵੇਸ਼ ਨੂੰ ਰੋਕਣ ਲਈ ਅਮਰੀਕਾ ਨੇ ਜੂਨ, 2024 ’ਚ ਨਵਾਂ ਕਾਨੂੰਨ ਲਾਗੂ ਕੀਤਾ ਹੈ, ਇਸਦੇ ਲਾਗੂ ਹੋਣ ਤੋਂ ਬਾਅਦ ਦੱਖਣੀ-ਪੱਛਮੀ ਸਰਹੱਦ ’ਤੇ ਬੰਦਰਗਾਹ ’ਤੇ ਆਉਣ ਵਾਲੇ ਲੋਕਾਂ ਦੀ ਗਿਣਤੀ 55 ਫ਼ੀਸਦੀ ਘੱਟ ਗਈ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।