ਸਕੂਲਾਂ ਨੂੰ ਬੰਬ ਦੀ ਧਮਕੀ ਮਾਮਲੇ ਵਿਚ 12ਵੀਂ ਜਮਾਤ ਦਾ ਵਿਦਿਆਰਥੀ ਗ੍ਰਿਫਤਾਰ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ (Delhi School Bomb Threat Case) ਲਗਾਤਾਰ ਮਿਲ ਰਹੀਆਂ ਹਨ। ਇਨ੍ਹਾਂ ਧਮਕੀਆਂ ਨੇ ਦਿੱਲੀ ਪੁਲਿਸ ਦੀ ਨੀਂਦ ਉਡਾ ਦਿੱਤੀ ਹੈ। ਪਹਿਲਾਂ ਧਮਕੀ ਭਰੀਆਂ ਕਾਲਾਂ ਆਉਂਦੀਆਂ ਸਨ ਅਤੇ ਜਦੋਂ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਇਹ ਧਮਕੀ ਭਰੀਆਂ ਕਾਲਾਂ ਫਰਜ਼ੀ ਸਨ। ਹੁਣ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਨੇ ਦਿੱਲੀ ਦੇ ਕਈ ਸਕੂਲਾਂ ਵਿੱਚ ਬੰਬਾਂ ਬਾਰੇ ਝੂਠੀ ਈਮੇਲ ਭੇਜਣ ਦੇ ਦੋਸ਼ ਵਿੱਚ ਇੱਕ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਦਿੱਲੀ ਦੇ ਕਈ ਸਕੂਲਾਂ ਵਿੱਚ ਬੰਬ ਬਾਰੇ ਝੂਠੀ ਈਮੇਲ ਭੇਜਣ ਦੇ ਮਾਮਲੇ ਵਿੱਚ ਇੱਕ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਅੱਜ ਇਸ ਮਾਮਲੇ ਵਿੱਚ ਪ੍ਰੈੱਸ ਕਾਨਫਰੰਸ ਕਰਨ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਦੇ ਸਾਰੇ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਭੇਜਣ ਦਾ ਮਾਮਲਾ ਹੱਲ ਹੋ ਗਿਆ ਹੈ।
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਨੌਜਵਾਨ 12ਵੀਂ ਜਮਾਤ ਦਾ ਵਿਦਿਆਰਥੀ ਹੈ। ਨਾਬਾਲਗ ਵਿਦਿਆਰਥੀ ਨੇ 6 ਵਾਰ ਮੇਲ ਭੇਜੀ ਹੈ। ਵਿਦਿਆਰਥੀ ਨੇ ਆਪਣੇ ਸਕੂਲ ਤੋਂ ਇਲਾਵਾ ਹੋਰ ਕਈ ਸਕੂਲਾਂ ਨੂੰ ਮੇਲ ਭੇਜੀ ਸੀ। ਇੱਕ ਵਾਰ 23 ਸਕੂਲਾਂ ਨੂੰ ਇੱਕੋ ਸਮੇਂ ਇੱਕੋ ਮੇਲ ਭੇਜੀ ਗਈ। ਕਿਸੇ ਵੀ ਸ਼ੱਕ ਤੋਂ ਬਚਣ ਲਈ ਉਸ ਨੇ ਦੂਜੇ ਸਕੂਲਾਂ ਨੂੰ ਵੀ ਮੇਲ ਸੀਸੀ ਕੀਤੀ ਸੀ। ਵਿਦਿਆਰਥੀ ਸਕੂਲ ‘ਚ ਪ੍ਰੀਖਿਆ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਇਹ ਮੇਲ ਭੇਜੇ।
ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ
ਜ਼ਿਕਰਯੋਗ ਹੈ ਕਿ 8 ਦਸੰਬਰ 2024 ਨੂੰ ਦਿੱਲੀ ਦੇ 40 ਤੋਂ ਵੱਧ ਸਕੂਲਾਂ ਨੂੰ ਧਮਕੀਆਂ ਮਿਲੀਆਂ ਸਨ। ਰਾਤ ਕਰੀਬ 11:38 ਵਜੇ ਧਮਕੀ ਭਰੀ ਈਮੇਲ ਆਈ। ਇਨ੍ਹਾਂ ਵਿੱਚ ਡੀਪੀਐਸ ਆਰਕੇ ਪੁਰਮ ਅਤੇ ਪਾਸਚਮ ਵਿਹਾਰ ਦੇ ਜੀਡੀ ਗੋਇਨਕਾ ਸਕੂਲ ਸ਼ਾਮਲ ਸਨ। ਧਮਕੀ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੈਂਪਸ ਵਿੱਚ ਬੰਬ ਲਗਾਏ ਗਏ ਹਨ। ਮੇਲ ਵਿੱਚ ਕਿਹਾ ਗਿਆ ਸੀ ਕਿ ਜੇਕਰ ਬੰਬ ਫਟਦਾ ਹੈ ਤਾਂ ਭਾਰੀ ਨੁਕਸਾਨ ਹੋਵੇਗਾ। ਮੇਲ ਭੇਜਣ ਵਾਲੇ ਨੇ ਧਮਾਕਾ ਰੋਕਣ ਦੇ ਬਦਲੇ 30 ਹਜ਼ਾਰ ਡਾਲਰ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ 13 ਦਸੰਬਰ ਨੂੰ ਮੁੜ ਦਿੱਲੀ ਦੇ 16 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਕਾਲ ਆਇਆ।