Dimpy Dhillon fills nomination paper Triangular contest in Giddarbaha after Akali Dal rejection hdb – News18 ਪੰਜਾਬੀ

ਪੰਜਾਬ ਦੇ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਲਗਾਤਾਰ ਸਿਆਸੀ ਅਖਾੜਾ ਭਖਿਆ ਹੋਇਆ। ਇਸ ਦੇ ਵਿਚਕਾਰ ਹੁਣ ਉਮੀਦਵਾਰਾਂ ਦੇ ਵੱਲੋਂ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ । ਦੱਸ ਦਈਏ ਕਿ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੇ ਲਈ ਵੋਟਿੰਗ ਨੂੰ 25 ਅਕਤੂਬਰ ਤੱਕ ਚੋਣਾਂ ਭਰੀਆਂ ਜਾ ਸਕਦੀਆਂ ਹਨ। ਅੱਜ ਆਮ ਆਦਮੀ ਪਾਰਟੀ ਦੇ ਗਿੱਦੜਬਾਹਾ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋ ਦੇ ਜ਼ਿਮਨੀਆਂ ਵੱਲੋਂ ਜ਼ਿਮਨੀ ਚੋਣ ਦੇ ਲਈ ਆਪਣੀ ਨਾਮਜ਼ਦਗੀ ਭਰੀ ਗਈ ਹੈ।
ਇਹ ਵੀ ਪੜ੍ਹੋ:
ਸੁਖਬੀਰ, ਹਰਸਿਮਰਤ ਅਤੇ ਮਜੀਠੀਆ ਨੂੰ ਚੈਲੰਜ, ਗਿੱਦੜਬਾਹਾ ਤੋਂ ਕੋਈ ਆ ਜਾਓ… ਵੜਿੰਗ ਜੋੜਾ ਬੋਲਿਆ
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਹਾਲ ਹੀ ਦੇ ਦਿਨਾਂ ਚੋਂ ਆਏ ਡਿੰਪੀ ਢਿੱਲੋ ਦੇ ਉੱਤੇ ਆਮ ਆਦਮੀ ਪਾਰਟੀ ਨੇ ਵੱਡਾ ਭਰੋਸਾ ਜਤਾਇਆ ਹੈ। ਉਹਨਾਂ ਨੂੰ ਇੱਥੋਂ ਉਮੀਦਵਾਰ ਵੱਜੋਂ ਐਲਾਨਿਆ ਗਿਆ ਹੈ। ਦੱਸ ਦਈਏ ਕਿ ਡਿੰਪੀ ਢਿੱਲੋ ਸੁਖਬੀਰ ਬਾਦਲ ਦੇ ਕਾਫੀ ਕਰੀਬੀ ਰਹਿ ਚੁੱਕੇ ਹਨ। ਹਾਲ ਹੀ ਦੇ ਦਿਨਾਂ ਵਿੱਚ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ। ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਗਿੱਦੜਬਾਹਾ ਦੇ ਵਿੱਚ ਭਾਜਪਾ ਦੇ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸ ਦੇ ਵੱਲੋਂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ। ਅੱਜ ਡਿੰਪੀ ਢਿੱਲੋ ਜਦੋਂ ਨਾਮਜ਼ਦਗੀ ਭਰਨ ਦੇ ਲਈ ਪਹੁੰਚੇ ਤਾਂ ਉਨਾਂ ਦੇ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :