International

ਭੂਚਾਲ ਕਾਰਨ 704 ਮੌਤਾਂ, 10,000 ਤੱਕ ਪਹੁੰਚ ਸਕਦੈ ਅੰਕੜਾ, ਭਾਰਤ ਨੇ ਭੇਜੀ ਮਦਦ – News18 ਪੰਜਾਬੀ

Myanmar-Thailand Earthquake Live: ਮਿਆਂਮਾਰ ਅਤੇ ਥਾਈਲੈਂਡ ਵਿੱਚ ਸ਼ੁੱਕਰਵਾਰ ਨੂੰ 7.7 ਤੀਬਰਤਾ ਦੇ ਭੂਚਾਲ ਨੇ ਵੱਡੀ ਤਬਾਹੀ ਮਚਾਈ ਹੈ। ਮਿਆਂਮਾਰ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 704 ਹੋ ਗਈ ਹੈ ਅਤੇ ਜ਼ਖਮੀਆਂ ਦੀ ਗਿਣਤੀ 1,670 ਉਤੇ ਪਹੁੰਚ ਗਈ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ 10,000 ਤੱਕ ਪਹੁੰਚ ਸਕਦੀ ਹੈ। ਹੁਣ ਵੀ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ, ਜੋ ਲੋਕਾਂ ਨੂੰ ਡਰਾ ਰਹੇ ਹਨ।

ਇਸ਼ਤਿਹਾਰਬਾਜ਼ੀ

ਮਿਆਂਮਾਰ ‘ਚ ਸ਼ੁੱਕਰਵਾਰ ਰਾਤ 11:56 ਉਤੇ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਥਾਨਕ ਸਮੇਂ ਮੁਤਾਬਕ ਸ਼ੁੱਕਰਵਾਰ ਰਾਤ 11:56 ਵਜੇ ਮਿਆਂਮਾਰ ‘ਚ 4.2 ਤੀਬਰਤਾ ਦਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਟਵਿੱਟਰ ਉਤੇ ਇਕ ਪੋਸਟ ‘ਚ ਕਿਹਾ ਕਿ ਭੂਚਾਲ ਦੀ ਤੀਬਰਤਾ 4.2 ਸੀ। ਇਹ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਭੂਚਾਲ ਕਾਰਨ ਹੋਈ ਤਬਾਹੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਥਾਈਲੈਂਡ ਦੀ ਰਾਜਧਾਨੀ ਬੈਂਕਾਕ ‘ਚ ਇਕ 30 ਮੰਜ਼ਿਲਾ ਇਮਾਰਤ ਢਹਿ ਗਈ, ਜਿਸ ‘ਚ 43 ਮਜ਼ਦੂਰ ਫਸੇ ਹੋਏ ਹਨ। ਭੂਚਾਲ ਤੋਂ ਬਾਅਦ ਬੈਂਕਾਕ ‘ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਮਿਆਂਮਾਰ ਦੀ ਮਦਦ ਲਈ ਭਾਰਤ ਨੇ ਸੀ 130 ਜੇ ਜਹਾਜ਼ ਰਾਹੀਂ ਮਿਆਂਮਾਰ ਨੂੰ ਕਰੀਬ 15 ਟਨ ਰਾਹਤ ਸਮੱਗਰੀ ਭੇਜੀ ਹੈ। ਮਿਆਂਮਾਰ ‘ਚ ਫੌਜੀ ਸ਼ਾਸਨ ਦੇ ਬਾਵਜੂਦ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਮਦਦ ਕਰੇਗਾ।

ਇਸ਼ਤਿਹਾਰਬਾਜ਼ੀ

ਮਰਨ ਵਾਲਿਆਂ ਦੀ ਗਿਣਤੀ 10,000 ਤੋਂ ਵੱਧ ਹੋ ਸਕਦੀ ਹੈ
ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਸ਼ੁੱਕਰਵਾਰ ਨੂੰ ਇੱਕ ਡਰਾਉਣਾ ਅਨੁਮਾਨ ਜਾਰੀ ਕੀਤਾ। USGS ਦੇ ਅਨੁਸਾਰ, ਮਿਆਂਮਾਰ ਵਿੱਚ 7.7 ਤੀਬਰਤਾ ਦੇ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 10,000 ਤੋਂ ਵਧ ਹੋ ਸਕਦੀ ਹੈ। ਸੀਐਨਐਨ ਦੀ ਰਿਪੋਰਟ ਅਨੁਸਾਰ, ਯੂਐਸਜੀਐਸ ਨੇ ਭੂਚਾਲ ਕਾਰਨ ਅਨੁਮਾਨਿਤ ਮੌਤਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ‘ਵੱਡੀ ਗਿਣਤੀ ‘ਚ ਜਾਨੀ ਨੁਕਸਾਨ ਅਤੇ ਵੱਡੇ ਪੱਧਰ ‘ਤੇ ਨੁਕਸਾਨ’ ਦਾ ਸੰਕੇਤ ਦਿੰਦਾ ਹੈ। ਦੇਸ਼ ਦੀ ਫੌਜੀ ਸਰਕਾਰ ਨੇ ਦੱਸਿਆ ਹੈ ਕਿ ਹੁਣ ਤੱਕ ਘੱਟੋ-ਘੱਟ 150 ਲੋਕ ਮਾਰੇ ਜਾ ਚੁੱਕੇ ਹਨ, ਪਰ ਮਲਬਾ ਸਾਫ਼ ਹੋਣ ਤੋਂ ਬਾਅਦ ਹੋਰ ਲਾਸ਼ਾਂ ਬਰਾਮਦ ਹੋਣ ਦੀ ਸੰਭਾਵਨਾ ਹੈ।

ਇਸ਼ਤਿਹਾਰਬਾਜ਼ੀ

ਚੀਨ ਨੇ ਕਿਹਾ ਹੈ ਕਿ ਮਿਆਂਮਾਰ ਵਿੱਚ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਕਿਸੇ ਵੀ ਚੀਨੀ ਨਾਗਰਿਕ ਦੀ ਮੌਤ ਨਹੀਂ ਹੋਈ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਸਰਕਾਰੀ ਮੀਡੀਆ ਨੇ ਘੋਸ਼ਣਾ ਕੀਤੀ ਕਿ ਇੱਕ ਚੀਨੀ ਟੀਮ ਖੋਜ ਅਤੇ ਬਚਾਅ ਕਾਰਜਾਂ ਵਿੱਚ ਮਦਦ ਲਈ ਮਿਆਂਮਾਰ ਪਹੁੰਚੀ ਹੈ। ਚੀਨ ਦੇ ਯੂਨਾਨ ਅਤੇ ਗੁਆਂਗਸੀ ਸੂਬਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਇਸ਼ਤਿਹਾਰਬਾਜ਼ੀ

ਜਿੱਥੇ ਮਿਆਂਮਾਰ ਅਤੇ ਥਾਈਲੈਂਡ ਵਿੱਚ ਭੂਚਾਲ ਦੀ ਤਬਾਹੀ ਦੇਖਣ ਨੂੰ ਮਿਲ ਰਹੀ ਹੈ, ਉੱਥੇ ਹੀ ਭਾਰਤ ਦਾ ਇੱਕ ਹੋਰ ਗੁਆਂਢੀ ਵੀ ਝਟਕਿਆਂ ਨਾਲ ਹਿੱਲ ਗਿਆ। ਅਫਗਾਨਿਸਤਾਨ ‘ਚ ਭੂਚਾਲ ਕਾਰਨ ਧਰਤੀ ਕੰਬੀ। ਸ਼ਾਮ 4:51 ਵਜੇ 4.3 ਤੀਬਰਤਾ ਦਾ ਭੂਚਾਲ ਆਇਆ। ਅੱਧੇ ਘੰਟੇ ਦੇ ਅੰਦਰ ਦੂਜਾ ਝਟਕਾ ਲੱਗਾ। ਸ਼ਾਮ 5:16 ਵਜੇ 4.7 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button