Police arrested 2 traffickers recovered 100 grams of heroin along with five illegal pistols hdb – News18 ਪੰਜਾਬੀ

ਫਿਰੋਜ਼ਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਉਸ ਵੇਲੇ ਹਾਸਲ ਹੋਈ, ਜਦੋਂ ਟੀਮ ਨੇ ਦੋ ਆਰੋਪੀਆਂ ਨੂੰ 5 ਨਜਾਇਜ਼ ਪਿਸਤੌਲਾਂ ਅਤੇ 100 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਦੋਹਾਂ ਆਰੋਪੀਆਂ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ:
ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਗੇ ਵਲਟੋਹਾ… ਜਥੇਦਾਰ ਰਘਬੀਰ ਸਿੰਘ ਨੇ ਸਬੂਤਾਂ ਸਹਿਤ ਹਾਜ਼ਰ ਹੋਣ ਦੇ ਦਿੱਤੇ ਹੁਕਮ
ਫਿਰੋਜ਼ਪੁਰ ਪੁਲਿਸ ਦੀ ਸੀਆਈਏ ਬ੍ਰਾਂਚ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ, ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ, 5 ਨਜਾਇਜ਼ ਪਿਸਤੌਲ ਅਤੇ 26 ਜ਼ਿੰਦਾ ਰੌਂਦਾਂ ਤੋਂ ਇਲਾਵਾ ਇੱਕ ਕਾਰ ਬਰਾਮਦ ਕੀਤੀ। ਐੱਸਐੱਸਪੀ ਮਿਸ਼ਰਾ ਨੇ ਦੱਸਿਆ ਕਿ ਦਰਅਸਲ ਹਥਿਆਰ ਮੱਧ ਪ੍ਰਦੇਸ਼ ਤੋਂ ਮੰਗਵਾਏ ਗਏ ਹਨ।
ਕਾਬੂ ਕੀਤੇ ਗਏ ਆਰੋਪੀਆਂ ਦੀ ਪਛਾਣ ਸਾਗਰ ਉਰਫ਼ ਤੇਜੀ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਦੋਵੇਂ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ, ਜਿਨ੍ਹਾਂ ਤੋਂ ਅਗਲੀ ਪੁਛਗਿੱਛ ਜਾਰੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।