ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, 121 ਕਿਸਾਨਾਂ ਨੇ ਖ਼ਤਮ ਕੀਤਾ ਮਰਨ ਵਰਤ

ਕਿਸਾਨਾਂ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖਨੌਰੀ ਬਾਰਡਰ ‘ਤੇ ਬੈਠੇ 121 ਕਿਸਾਨ ਦਾ ਮਰਨ ਵਰਤ ਖਤਮ ਕਰ ਦਿੱਤਾ ਹੈ, ਪਰ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ।ਡੱਲੇਵਾਲ ਦੀ ਮੇਡਿਕਲ ਟ੍ਰੀਟਮੇਂਟ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਸਾਲ 26 ਨਵੰਬਰ ਤੋਂ ਮਰਨ ਵਰਤ ‘ਤੇ ਹਨ।
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਠੀਕ ਨਹੀਂ ਹੈ। ਹੁਣ ਉਹ ਡਾਕਟਰੀ ਸਹਾਇਤਾ ਲੈਣ ਲਈ ਰਾਜ਼ੀ ਹੋ ਗਏ ਹਨ, ਪਰ ਉਨ੍ਹਾਂ ਦਾ ਮਰਨ ਵਰਤ ਖ਼ਤਮ ਨਹੀਂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਨੇ ਦੱਸਿਆ ਕਿ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਡੱਲੇਵਾਲ ਨੇ ਐਤਵਾਰ ਨੂੰ ਡਾਕਟਰੀ ਸਹਾਇਤਾ ਲੈਣ ਲਈ ਹਾਮੀ ਭਰ ਦਿੱਤੀ |
ਕਿਸਾਨ ਆਗੂ ਹਰਦੋਝੰਡੇ ਨੇ ਕਿਹਾ ਕਿ ਡੱਲੇਵਾਲ ਦਾ ਮਰਨ ਵਰਤ 54ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਾਨੂੰਨੀ ਗਾਰੰਟੀ ਨਹੀਂ ਮਿਲ ਜਾਂਦੀ, ਉਦੋਂ ਤੱਕ ਜਗਜੀਤ ਸਿੰਘ ਆਪਣਾ ਮਰਨ ਵਰਤ ਖਤਮ ਨਹੀਂ ਕਰਨਗੇ। ਹਰਦੋਝੰਡੇ ਨੇ ਡਾਕਟਰੀ ਸਹਾਇਤਾ ਦੀ ਇਜਾਜ਼ਤ ਦੇਣ ਦੇ ਫੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ ਅਤੇ ਵਰਤ ਦੌਰਾਨ ਉਨ੍ਹਾਂ ਦਾ ਲਗਭਗ 20 ਕਿਲੋਗ੍ਰਾਮ ਭਾਰ ਘਟ ਗਿਆ ਸੀ।
ਕੇਂਦਰੀ ਅਧਿਕਾਰੀਆਂ ਨੇ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਸੀ ਪਰ ਉਨ੍ਹਾਂ ਇਨਕਾਰ ਕਰ ਦਿੱਤਾ। ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਮਰਨ ਵਰਤ ‘ਤੇ ਬੈਠੇ 121 ਕਿਸਾਨਾਂ ਨਾਲ ਗੱਲ ਕੀਤੀ ਜਾਵੇ। 121 ਕਿਸਾਨਾਂ ਨੇ ਕਿਹਾ ਕਿ ਪਹਿਲਾਂ ਡੱਲੇਵਾਲ ਕੁਝ ਖਾ ਲੈਣ, ਫਿਰ ਅਸੀਂ ਖਾਵਾਂਗੇ। ਉਨ੍ਹਾਂ ਨਾਲ ਹੀ ਵਰਤ ਖ਼ਤਮ ਕਰਨਗੇ। ਕਿਸਾਨਾਂ ਨੇ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੇਂਟ ਕਰਵਾਉਣ ਲਈ ਹਾਮੀ ਭਰ ਦਿੱਤੀ ਸੀ।