weather will suddenly change in Punjab With the rain cold will increase, shivering will start hdb – News18 ਪੰਜਾਬੀ

ਪੰਜਾਬ ’ਚ ਮੌਸਮ ਅਚਾਨਕ ਇੱਕ ਵਾਰ ਫੇਰ ਕਰਵਟ ਲੈਣ ਵਾਲਾ ਹੈ, ਕਈ ਇਲਾਕਿਆਂ ’ਚ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਮੌਸਮ ਠੰਡਾ ਹੋ ਚੁੱਕਿਆ ਹੈ। ਪਿਛਲੇ 24 ਘੰਟਿਆ ਦੌਰਾਨ ਵੱਧ ਤੋਂ ਵੱਧ ਤਾਪਮਾਨ ’ਚ 1.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ:
ਨੌਜਵਾਨਾਂ ’ਤੇ ਦਰਜ ਕੀਤਾ ਸੀ ਝੂਠਾ ਮਾਮਲਾ… ਪਰਿਵਾਰ ਨੇ ਬਣਾ ਲਈ ASI ਦੀ ਰਿਸ਼ਵਤ ਲੈਂਦੇ ਦੀ ਵੀਡੀਓ
ਅਕਤੂਬਰ ਦੇ ਮਹੀਨੇ ’ਚ ਜਦੋਂ ਠੰਡ ਦੀ ਸ਼ੁਰੂਆਤ ਹੋ ਜਾਂਦੀ ਹੈ ਉਸ ਸਮੇਂ ਵੀ ਲੋਕ ਗਰਮੀ ਤੋਂ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਬੀਤੇ ਦਿਨਾਂ ’ਚ ਵੱਖ ਵੱਖ ਇਲਾਕਿਆਂ ’ਚ ਹਲਕੀ ਬਰਸਾਤ ਅਤੇ ਤੇਜ਼ ਹਵਾਵਾਂ ਕਾਰਨ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਤੇਜ਼ ਹਵਾਵਾਂ ਚੱਲਣ ਕਾਰਨ ਖੇਤਾਂ ’ਚ ਝੋਨੇ ਦੀ ਪੱਕੀ ਫ਼ਸਲ ਹੇਠਾਂ ਡਿੱਗ ਗਈ ਹੈ, ਜਿਸ ਨਾਲ ਕਿਸਾਨਾਂ ’ਚ ਨਿਰਾਸ਼ਾ ਵੇਖਣ ਨੂੰ ਮਿਲੀ। ਮੌਸਮ ਵਿਭਾਗ ਵਲੋਂ ਕੁਝ ਥਾਵਾਂ ’ਤੇ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਦੇ ਨੇੜਲੇ ਖੇਤਰਾਂ ’ਚ ਰਾਤ ਨੂੰ ਅਚਾਨਕ ਮੌਸਮ ਬਦਲੇਗਾ, ਜਿਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।