Flag march taken out by police in Moga in view of panchayat elections and festivals hdb – News18 ਪੰਜਾਬੀ

ਮੋਗਾ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਵੱਖ-ਵੱਖ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਵਿੱਚ ਵੱਖ-ਵੱਖ ਹਲਕਿਆਂ ਦੇ ਪੁਲੀਸ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ, ਇਸ ਦੌਰਾਨ ਪੁਲਿਸ ਟੀਮ ਵਿਸ਼ੇਸ਼ ਤੌਰ ’ਤੇ ਸੰਵੇਦਨਸ਼ੀਲ ਇਲਾਕਿਆਂ ’ਚ ਗਈ ਤਾਂ ਜੋ ਸ਼ਰਾਰਤੀ ਅਨਸਰਾਂ ਤੱਕ ਉਨ੍ਹਾਂ ਦਾ ਸੁਨੇਹਾ ਪਹੁੰਚ ਸਕੇ।
ਇਹ ਵੀ ਪੜ੍ਹੋ:
ਕਿਸਾਨ, ਆੜ੍ਹਤੀ ਤੇ ਸ਼ੈਲਰ ਮਾਲਕਾਂ ਦੀ ਸਰਕਾਰ ਨੂੰ warning…ਝੋਨੇ ਦੀ ਚੁਕਾਈ ਦਾ ਹੱਲ ਨਾ ਹੋਣ ’ਤੇ ਕਰਨਗੇ ਸੜਕਾਂ ਜਾਮ
ਇੱਥੇ ਦੱਸਣਾ ਲਾਜ਼ਮੀ ਹੋਵੇਗਾ ਕਿ ਤਿਉਹਾਰਾਂ ਦੇ ਜਸ਼ਨਾਂ ਅਤੇ ਪੰਚਾਇਤੀ ਚੋਣਾਂ ਦੇ ਚੱਲਦਿਆਂ ਸੂਬੇ ਭਰ ’ਚ ਪੁਲਿਸ ਵਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਡੀਜੀਪੀ ਗੌਰਵ ਸ਼ੁਕਲਾ ਵਲੋਂ ਵੱਖ ਵੱਖ ਜ਼ਿਲ੍ਹਿਆਂ ’ਚ ਸੁਰਖਿਆ ਪ੍ਰਬੰਧਾਂ ਦਾ ਜਾਇਜ਼ ਲੈਣ ਉਪਰੰਤ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਧਾ ਦਿੱਤੀ ਗਈ ਹੈ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਹਾਈਟੈੱਕ ਨਾਕੇ ਲਗਾ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।
15 ਅਕਤੂਬਰ ਨੂੰ ਪੰਚਾਇਤੀ ਚੋਣਾਂ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਵਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ। ਮੋਗਾ ਦੇ ਐਸਐਸਪੀ ਅਜੇ ਗਾਂਧੀ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤੀਪੂਰਵਕ ਕਰਵਾਈਆਂ ਜਾਣਗੀਆਂ। ਉਨ੍ਹਾਂ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :