Business

ਕੇਂਦਰ ਸਰਕਾਰ ਵੱਲੋਂ ਹੁਣ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਭਾਰੀ ਵਾਧਾ Government increases LPG gas cylinder prices – News18 ਪੰਜਾਬੀ

LPG gas cylinder: ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਕੇਂਦਰ ਸਰਕਾਰ ਨੇ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਤਾਜ਼ਾ ਫੈਸਲੇ ਵਿਚ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 50 ਰੁਪਏ ਵਾਧਾ ਕੀਤਾ ਹੈ। ਹੁਣ ਘਰੇਲੂ ਗੈਸ ਸਿਲੰਡਰ ਦੀ ਕੀਮਤ 803 ਰੁਪਏ ਤੋਂ ਵਧ ਕੇ 853 ਰੁਪਏ ਹੋ ਗਈ ਹੈ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵੀ ₹ 500 ਤੋਂ ਵਧਾ ਕੇ ₹ 550 ਕਰ ਦਿੱਤੀ ਗਈ ਹੈ। ਇਸ ਵਾਧੇ ਨਾਲ ਦੇਸ਼ ਭਰ ਦੇ ਕਰੋੜਾਂ ਖਪਤਕਾਰਾਂ ਨੂੰ ਪ੍ਰਭਾਵਤ ਹੋਵੇਗਾ।

ਇਸ਼ਤਿਹਾਰਬਾਜ਼ੀ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਸਰਕਾਰ ਨੇ ਉਜਵਲਾ ਅਤੇ ਗੈਰ-ਉਜਵਲਾ ਸਿਲੰਡਰਾਂ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਕਰਨ ਦਾ ਫੈਸਲਾ ਕੀਤਾ ਹੈ।

ਇਸ਼ਤਿਹਾਰਬਾਜ਼ੀ

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਵਧਾ ਦਿੱਤੀ। ਮਾਲੀਆ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਵੱਲੋਂ ਜਾਰੀ ਇਕ ਅਧਿਕਾਰਤ ਹੁਕਮ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਪੈਟਰੋਲ ’ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 10 ਰੁਪਏ ਕਰ ਦਿੱਤੀ ਗਈ ਹੈ।

Source link

Related Articles

Leave a Reply

Your email address will not be published. Required fields are marked *

Back to top button