Punjab Rain Alert-ਅੱਜ ਸ਼ਾਮ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਲਈ ਅਲਰਟ…

Rain alert in Punjab- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 8 ਅਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ ‘ਚ ਕੁਝ ਥਾਵਾਂ ਉਤੇ ਮੀਂਹ ਪਵੇਗਾ। ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਦੱਸ ਦਈਏ ਕਿ ਮਾਨਸੂਨ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਮਾਨਸੂਨ ਦੌਰਾਨ ਰਿਕਾਰਡ ਮੀਂਹ ਪਿਆ। ਇਸ ਦੇ ਨਾਲ ਹੀ ਮਾਨਸੂਨ ਖਤਮ ਹੋਣ ਤੋਂ ਬਾਅਦ ਅਕਤੂਬਰ ‘ਚ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਭਾਰਤ ਵਿੱਚ ਮੌਸਮ ਵਿੱਚ ਕੁਝ ਬਦਲਾਅ ਆਇਆ ਹੈ। ਆਂਧਰਾ ਪ੍ਰਦੇਸ਼ ਦੇ ਤੱਟ, ਬੰਗਲਾਦੇਸ਼ ਦੇ ਪੂਰਬੀ ਤੱਟ, ਅਰੁਣਾਚਲ ਪ੍ਰਦੇਸ਼-ਆਸਾਮ ਸਰਹੱਦ ਅਤੇ ਉੱਤਰ ਪੱਛਮੀ ਭਾਰਤ ਦੀ ਸਰਹੱਦ ‘ਤੇ ਇੱਕੋ ਸਮੇਂ ਚਾਰ ਚੱਕਰਵਾਤੀ ਸਰਕੂਲੇਸ਼ਨ ਸਿਸਟਮ (Rain Alert) ਬਣ ਰਹੇ ਹਨ। ਇਸ ਕਾਰਨ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਭਾਰਤ, ਤਾਮਿਲਨਾਡੂ, ਕੇਰਲ ਅਤੇ ਅੰਦਰੂਨੀ ਕਰਨਾਟਕ ‘ਚ ਐਤਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਤਾਮਿਲਨਾਡੂ, ਕੇਰਲ ਅਤੇ ਉੱਤਰ ਪੂਰਬੀ ਭਾਰਤ ‘ਚ ਐਤਵਾਰ ਨੂੰ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਇਹ ਉਹ ਖੇਤਰ ਹਨ ਜਿੱਥੇ ਮਾਨਸੂਨ ਦੀ ਆਖਰੀ ਬਾਰਿਸ਼ ਹੁੰਦੀ ਹੈ। ਦੂਜੇ ਪਾਸੇ, ਆਈਐਮਡੀ ਨੇ ਕਿਹਾ ਕਿ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਕਾਰਨ ਪੱਛਮੀ ਬੰਗਾਲ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਝਾਰਖੰਡ ਵਿੱਚ ਗਰਜ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮਾਨਸੂਨ ਦੇ ਹਟਣ ਕਾਰਨ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਰਾਜਧਾਨੀ ਦੇ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਤਾਪਮਾਨ 36 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਇਹ ਇਸ ਮੌਸਮ ਦੇ ਔਸਤ ਤਾਪਮਾਨ ਨਾਲੋਂ ਦੋ ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਰਾਜਧਾਨੀ ਵਿੱਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 36 ਅਤੇ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ।